25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਕੀਤਾ ਅਚਨਚੇਤ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 05-06-2025
ਰੂਪਨਗਰ, 4 ਜੂਨ (ਸਤਨਾਮ ਸਿੰਘ ਸੱਤੀ)- ਸਿਹਤ ਵਿਭਾਗ ਰੂਪਨਗਰ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਲਈ ਅੱਜ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ, ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਘਨਸ਼ਿਆਮ ਥੋਰੀ (ਆਈ.ਏ.ਐਸ.) ਵਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਓ.ਪੀ.ਡੀ. ਬਲਾਕ, ਓਟ ਕਲੀਨਿਕ, ਨਸ਼ਾ ਮੁਕਤੀ ਕੇਂਦਰ, ਜੱਚਾ ਬੱਚਾ ਵਾਰਡ, ਬਲੱਡ ਬੈਂਕ, ਏ.ਆਰ.ਟੀ ਸੈਂਟਰ, ਜ਼ਿਲ੍ਹਾ ਅਰਲੀ ਇੰਟਰਵੈਂਸ਼ਨ ਸੈਂਟਰ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ | ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਕਰਮਚਾਰੀਆਂ ਨਾਲ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ | ਕਰਮਚਾਰੀਆਂ ਤੋਂ ਸੁਝਾਅ ਵੀ ਲਏ ਤਾਂ ਜੋ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ | ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਰੂਪਨਗਰ ਡਾਕਟਰ ਸਵਪਨਜੀਤ ਕੌਰ, ਅਸਿਸਟੈਂਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਡਾ. ਵਿਸ਼ਾਲ ਗਰਗ, ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲ੍ਹਾਟੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ, ਐਸ.ਐਮ.ਓ. ਸਿਵਲ ਹਸਪਤਾਲ ਰੂਪਨਗਰ ਡਾ. ਉਪਿੰਦਰ ਸਿੰਘ, ਰਾਜ ਪੱਧਰ ਤੋਂ ਡਾ. ਸੁਨੀਤਾ, ਡਾ. ਸੁਖਵਿੰਦਰ ਕੌਰ, ਕੰਸਲਟੈਂਟ ਪਾਲਿਸੀ ਐਂਡ ਪਲਾਨਿੰਗ ਯੋਗੇਸ਼ ਕੁਮਾਰ, ਡਾ. ਹਰਲੀਨ ਕੌਰ, ਡਾ. ਕੰਵਲਜੀਤ ਕੌਰ, ਡਾ. ਜਤਿੰਦਰ ਕੌਰ, ਆਡੀਓਲੋਜਿਸਟ ਪੁਸ਼ਪਿੰਦਰ ਕੌਰ, ਪਿ੍ਅੰਕਾ, ਸਪੈਸ਼ਲ ਐਜੂਕੇਟਰ ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ ਅਤੇ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਬਰਸਾਲਪੁਰ ਸਕੂਲ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਲੋਹਗੜ੍ਹ ਫਿੱਡੇ ਵਿਖੇ ਭਾਜਪਾ ਆਗੂਆਂ ਦੀ ਹੋਈ ਅਹਿਮ ਮੀਟਿੰਗ <br/>
Ad Position 24