25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਬਰਸਾਲਪੁਰ ਸਕੂਲ ਵਿਦਿਆਰਥੀ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 05-06-2025
ਸ੍ਰੀ ਚਮਕੌਰ ਸਾਹਿਬ, 4 ਜੂਨ (ਜਗਮੋਹਣ ਸਿੰਘ ਨਾਰੰਗ)- ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਨਜ਼ਦੀਕੀ ਪਿੰਡ ਬਰਸਾਲਪੁਰ ਦੇ ਸਰਕਾਰੀ ਹਾਈ ਸਕੂਲ ਦੇ ਇਮਤਿਹਾਨਾਂ ਵਿਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਸਕੂਲ ਅਧਿਆਪਕ ਤੇਜਿੰਦਰ ਸਿੰਘ ਬਾਜ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਬੋਰਡ ਦੀ ਅੱਠਵੀਂ ਜਮਾਤ ਦੇ ਇਮਤਿਹਾਨ ਵਿਚੋਂ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਗੁਰਲੀਨ ਕੌਰ, ਦੂਜਾ ਸਥਾਨ ਤੇ ਰਹੀ ਕਿਰਨ ਕੌਰ ਅਤੇ ਤੀਜੇ ਸਥਾਨ ਤੇ ਰਹੀ ਖੁਸ਼ਪ੍ਰੀਤ ਕੌਰ, ਦਸਵੀਂ ਜਮਾਤ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਖੁਸ਼ਪ੍ਰੀਤ ਕੌਰ, ਦੂਜਾ ਸਥਾਨ ਹਾਸਲ ਕਰਨ ਵਾਲੀ ਮਨਪ੍ਰੀਤ ਕੌਰ ਤੇ ਤੀਜੇ ਸਥਾਨ ਤੇ ਰਹੀ ਅਸੀਸ ਕੌਰ ਸਮੇਤ ਛੇਵੀਂ, ਸੱਤਵੀਂ, ਨੌਵੀਂ ਦੇ ਗੁਰਅੰਮਿ੍ਤ ਸਿੰਘ, ਗੁਰਲੀਨ ਕੌਰ, ਗੁਰਸਿਮਰਨ ਕੌਰ,ਗੁਰਲੀਨ ਕੌਰ, ਪ੍ਰਭਜੋਤ ਸਿੰਘ, ਜਸ਼ਨਜੋਤ ਸਿੰਘ, ਗੁਰਲੀਨ ਕੌਰ, ਮਹਿਕਜੋਤ ਕੌਰ, ਸਿਮਰਨ ਕੌਰ ਨੂੰ ਸਨਮਾਨਿਤ ਕੀਤਾ ਗਿਆ | ਇਨ੍ਹਾਂ ਨੂੰ ਸਨਮਾਨਿਤ ਕਰਨ ਦੀ ਰਸਮ ਸੁਸਾਇਟੀ ਦੇ ਪ੍ਰਧਾਨ ਰਿਟਾ. ਲੈਕਚਰਾਰ ਲਛਮਣ ਸਿੰਘ, ਕੈਪਟਨ ਹਰਪਾਲ ਸਿੰਘ, ਐਡਵੋਕੇਟ ਡੀ ਐੱਸ ਮਹਿਤਾ, ਅਜੈਬ ਸਿੰਘ (ਕਿਤਾਬਾਂ ਵਾਲੇ) ਅਤੇ ਸੰਸਥਾ ਦੇ ਮੁੱਖ ਅਧਿਆਪਕ ਸਰਬਜੀਤ ਸਿੰਘ ਨੇ ਅਦਾ ਕੀਤੀ | ਇਸ ਮੌਕੇ ਪ੍ਰਧਾਨ ਲਛਮਣ ਸਿੰਘ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਸ੍ਰੀ ਗੁਰੂ ਰਵੀਦਾਸ ਮਿਸ਼ਨ ਸੇਵਾ ਸੁਸਾਇਟੀ ਵਲੋਂ ਧਾਰਮਿਕ ਕਾਰਜਾਂ ਦੇ ਨਾਲ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਬਾਰੇ ਦੱਸਿਆ | ਇਸ ਮੌਕੇ ਸਕੂਲ ਇੰਚਾਰਜ ਸਰਬਜੀਤ ਸਿੰਘ, ਤੇਜਿੰਦਰ ਸਿੰਘ ਬਾਜ, ਮਨਦੀਪ ਸਿੰਘ, ਸਰਬਜੀਤ ਕੌਰ, ਰਾਜੀਵ ਹੰਸ, ਨੇਹਾ ਸਮੇਤ ਸਮੂਹ ਵਿਦਿਆਰਥੀ, ਮਾਪੇ ਅਤੇ ਪਤਵੰਤੇ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੀਰਪੁਰ ਦੀ ਸੰਗਤ ਵਲੋਂ ਪੀ.ਜੀ.ਆਈ. ਬੱਸ ਸੇਵਾ ਲਈ 62 ਹਜ਼ਾਰ ਰੁ. ਦੀ ਰਾਸ਼ੀ ਭੇਟ <br/> ਅਗਲੀ ਖ਼ਬਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਕੀਤਾ ਅਚਨਚੇਤ ਨਿਰ...
Ad Position 24