26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਹੀਰਪੁਰ ਦੀ ਸੰਗਤ ਵਲੋਂ ਪੀ.ਜੀ.ਆਈ. ਬੱਸ ਸੇਵਾ ਲਈ 62 ਹਜ਼ਾਰ ਰੁ. ਦੀ ਰਾਸ਼ੀ ਭੇਟ <br/>

Ad Position 21
No active advertisement
ਅਜੀਤ ਡੈਸਕ 05-06-2025
ਰੂਪਨਗਰ, 4 ਜੂਨ (ਗੁਰਬੀਰ ਸਿੰਘ ਵਾਲੀਆ)-ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਏਮਜ਼ ਹਸਪਤਾਲ ਬਿਲਾਸਪੁਰ ਤੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਮਰੀਜ਼ਾਂ ਨੂੰ ਲਿਜਾਉਣ ਸਬੰਧੀ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਅੱਜ ਹੀਰਪੁਰ ਦੇ ਨਿਵਾਸੀਆਂ ਵਲੋਂ 62 ਹਜ਼ਾਰ 520 ਰੁਪਏ ਦੀ ਰਾਸ਼ੀ ਸੁਸਾਇਟੀ ਦੇ ਮੈਂਬਰਾਂ ਨੂੰ ਪ੍ਰਦਾਨ ਕੀਤੀ ਗਈ | ਪਿੰਡ ਵਾਸੀਆਂ ਨੇ ਬੱਸ ਸੇਵਾ ਦੀ ਸ਼ਲਾਘਾ ਕਰਦਿਆਂ ਭਵਿੱਖ 'ਚ ਵੀ ਹਰ ਪੱਖੋਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ | ਜ਼ਿਕਰਯੋਗ ਹੈ ਕਿ ਸੰਸਥਾ ਵਲੋਂ ਪੀ.ਜੀ.ਆਈ. ਚੰਡੀਗੜ੍ਹ ਲਈ 3 ਮੁਫ਼ਤ ਬੱਸਾਂ ਦੀ ਸੇਵਾ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਏਮਜ਼ ਹਸਪਤਾਲ ਬਿਲਾਸਪੁਰ ਵਿਖੇ ਬੱਸ ਸੇਵਾ ਸ਼ੁਰੂ ਕੀਤੀ ਗਈ | ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਨੇ ਪਿੰਡ ਵਾਸੀਆਂ ਦਾ ਆਰਥਿਕ ਸਹਿਯੋਗ ਪ੍ਰਦਾਨ ਕਰਨ 'ਤੇ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਸ਼ਿੰਗਾਰਾ ਸਿੰਘ, ਦਰਬਾਰਾ ਸਿੰਘ ਬਾਲਾ, ਜਸਵੀਰ ਸਿੰਘ, ਬਲਜੀਤ ਹੀਰਾ, ਪਿ੍ੰਸ ਚੌਧਰੀ, ਤੇਜਿੰਦਰ ਸਿੰਘ, ਬਖਤਾਵਰ ਸਿੰਘ, ਜਸਵੀਰ ਸਿੰਘ ਸਕੱਤਰ, ਧਨੀ ਰਾਮ ਤੇ ਰਾਮਪਾਲ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਉਚੇਰੀ ਸਿੱਖਿਆ ਵਿਭਾਗ ਵਲੋਂ ਐਂਟਰੀ ਕੋਰਸਾਂ 'ਚ ਅਪਲਾਈ ਕਰਨ ਦੀ ਮਿਤੀ 'ਚ ਵਾਧਾ <br/> ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਬਰਸਾਲਪੁਰ ਸਕੂਲ ਵਿਦਿਆਰਥੀ ਸਨਮਾਨਿਤ <br/>
Ad Position 24