26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਲਿਜਾਉਣਾਂ ਹੈ-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ <br/>

Ad Position 21
No active advertisement
ਅਜੀਤ ਡੈਸਕ 05-06-2025
ਨੂਰਪੁਰ ਬੇਦੀ, 4 ਜੂਨ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਦੀ ਅਗਵਾਈ ਵਿਚ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਪਿੰਡ ਝਾਂਡੀਆਂ ਕਲਾਂ, ਬਸਾਲੀ ਤੇ ਅਸਮਾਨਪੁਰ ਵਿਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਅਤੇ ਨਸ਼ਾ ਮੁਕਤੀ ਯਾਤਰਾ ਕੱਢੀ ਜਾ ਰਹੀ ਹੈ | ਇਹ ਪ੍ਰਗਟਾਵਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਝਾਂਡੀਆਂ ਕਲਾਂ ਸਮੇਤ ਵੱਖ-ਵੱਖ ਪਿੰਡਾਂ ਵਿਚ ਭਰਵੇਂ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ | ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ | ਵਿਧਾਇਕ ਐਡਵੋਕੇਟ ਚੱਢਾ ਨੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿਚ ਸਰਗਰਮ ਭੂਮਿਕਾ ਨਿਭਾਉਣ | ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ | ਪਿੰਡ ਪੱਧਰ 'ਤੇ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ ਨੇ ਵੀ ਇਸ ਪ੍ਰੋਗਰਾਮ ਵਿਚ ਹਿੱਸਾ ਲਿਆ ਅਤੇ ਨੌਜਵਾਨਾਂ ਦੇ ਪੁਨਰਵਾਸ ਅਤੇ ਸਲਾਹ ਸੇਵਾਵਾਂ ਦੀ ਜਾਣਕਾਰੀ ਦਿੱਤੀ | ਵਿਧਾਇਕ ਐਡਵੋਕੇਟ ਚੱਢਾ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇ | ਸਰਪੰਚ ਸੰਜੀਵ ਕੁਮਾਰ ਸ਼ਿਵਜੀ ਚੌਹਾਨ ਤੇ ਨਰਿੰਦਰ ਹੱਕਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੋਕੇ ਹਲਕਾ ਕੋਆਰਡੀਨੇਟਰ ਤੇ ਸਰਪੰਚ ਅਵਤਾਰ ਸਿੰਘ ਕੂਨਰ, ਐਸ.ਐਚ.ਓ. ਗੁਰਵਿੰਦਰ ਸਿੰਘ ਢਿੱਲੋ, ਬੀ.ਡੀ.ਪੀ.ਓ. ਨੂਰਪੁਰ ਬੇਦੀ ਰਾਜਵੰਤ ਸਿੰਘ, ਸਰਪੰਚ ਸੰਜੀਵ ਕੁਮਾਰ ਸ਼ਿਵਜੀ ਝਾਂਡੀਆਂ ਕਲਾਂ, ਬਲਾਕ ਪ੍ਰਧਾਨ ਨਰਿੰਦਰ ਕੁਮਾਰ ਹੱਕਲਾ ਝਾਂਡੀਆਂ, ਰਾਕੇਸ਼ ਚੌਹਾਨ ਝਾਂਡੀਆਂ, ਅਨੰਤ ਰਾਮ ਹੱਕਲਾ, ਪਵਨਜੀਤ ਚੌਹਾਨ, ਸੈਕਟਰੀ ਹਰਪ੍ਰੀਤ ਸਿੰਘ ਦਰਸ਼ਨ ਸਿੰਘ ਚਾਹਲ, ਸਤਨਾਮ ਸਿੰਘ ਨਾਗਰਾ, ਪੰਚ ਕਮਲ ਸਿੰਘ, ਜਤਿੰਦਰ ਕੁਮਾਰ, ਬਲਾਕ ਪ੍ਰਧਾਨ ਤੇਜਵੀਰ ਸਿੰਘ, ਵਿੱਕੀ, ਗਿਆਨ ਚੰਦ, ਮਾਸਟਰ ਗੁਰਨੈਬ ਸਿੰਘ ਬੜਵਾ, ਮਾਸਟਰ ਰਜਨੀਸ਼ ਕੁਮਾਰ, ਸਰਪੰਚ ਮੋਹਨ ਕੌਰ, ਬਲਵੀਰ ਸਿੰਘ, ਸਰਪੰਚ ਲੇਖ ਰਾਮ ਬਜਾੜ, ਦੇਸਰਾਜ, ਮਾਸਟਰ ਨਿਰਮਲ ਕੁਮਾਰ, ਦੁਰਗਾ ਦਾਸ ਖੇਪੜ, ਭਜਨ ਲਾਲ ਚੌਹਾਨ, ਸਤਪਾਲ ਪਾਲੀ, ਅਵਤਾਰ ਚੰਦ ਨੰਬਰਦਾਰ, ਓਮ ਪ੍ਰਕਾਸ਼, ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਕਾਮਿਆਂ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਇੰਜੀਨੀਅਰ ਭੁਪਿੰਦਰ ਸਿੰਘ ਨੂੰ ਪੀ.ਐੱਸ.ਪੀ.ਸੀ.ਐੱਲ. ਵਲੋਂ ਨਿੱਘੀ ਵਿਦਾਇਗੀ <br/>
Ad Position 24