26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਕਾਮਿਆਂ ਦੀ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-06-2025
ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਜੇ ਐਸ ਨਿੱਕੂਵਾਲ)- ਸਥਾਨਕ ਨਵੀਂ ਆਬਾਦੀ ਦਫ਼ਤਰ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਕਾਮੇ ਯੂਨੀਅਨ ਪੰਜਾਬ ਦੀ ਮੀਟਿੰਗ ਬਰਾਂਚ ਪ੍ਰਧਾਨ ਮੱਖਣ ਕਾਲਸ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਕਪਿਲ ਮਹਿੰਦਲੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਪ੍ਰਧਾਨ ਕਾਲਸ ਅਤੇ ਮਹਿੰਦਲੀ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਦਾ ਲਗਭਗ ਡੇਢ ਸਾਲ ਦਾ ਕਾਰਜਕਾਲ ਰਹਿ ਗਿਆ ਹੈ | ਪਰੰਤੂ ਸਰਕਾਰ ਨੇ ਹੁਣ ਤੱਕ ਬਾਹਰੀ ਸਰੋਤ ਭਰਤੀ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਹੈ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਤੇ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਵਲੋਂ ਬਾਹਰੀ ਸਰੋਤ ਭਰਤੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਜ਼ਰੂਰ ਕੀਤਾ ਸੀ ਪਰੰਤੂ ਉਹ ਐਲਾਨ ਅਖ਼ਬਾਰਾਂ ਦੀਆਂ ਸੁਰਖ਼ੀਆਂ ਤੱਕ ਸੀਮਤ ਰਿਹਾ | ਉਹਨਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ 11 ਜੂਨ ਨੂੰ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਵਿਚ ਵੱਡਾ ਰੋਸ ਮਾਰਚ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਣੂ ਕਰਵਾਉਣ ਕਰਵਾਇਆ ਜਾਵੇਗਾ | ਉਹਨਾਂ ਕਿਹਾ ਕਿ 15 ਜੂਨ ਨੂੰ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਵਿਚ ਸੂਬਾ ਕਮੇਟੀ ਦੇ ਸੱਦੇ ਤੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਵਿਚ ਸ਼੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਕਾਮੇ ਸ਼ਾਮਲ ਹੋਣਗੇ | ਇਸ ਮੌਕੇ ਤੇ ਜਸਵਿੰਦਰ, ਗੁਰਮੁਖ ਸਿੰਘ ਕਲੋਤਾ, ਪਰਮਜੀਤ, ਗੁਰਜੀਤ ਸਿੰਘ, ਰਜਿੰਦਰ, ਬਲਕਾਰ ਸਿੰਘ, ਮੁਨੀਸ਼, ਰਘੂਬੀਰ ਸਿੰਘ, ਹਰੀ ਕਿਸ਼ਨ, ਕਿਸ਼ੋਰੀ ਲਾਲ, ਟੋਨੀ, ਰੇਸ਼ਮ ਗਿੱਲ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਹਵਾਈ ਅੱਡੇ 'ਤੇ ਰਾਹੁਲ ਗਾਂਧੀ ਅਗਲੀ ਖ਼ਬਰ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਲਿਜਾਉਣਾਂ ਹੈ-ਵਿਧਾਇਕ ਐਡਵੋਕ...
Ad Position 24