25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਲੋਕਾਂ ਦੇ ਸਾਥ ਤੋਂ ਬਿਨਾਂ ਨਸ਼ਿਆਂ ਵਿਰੁੱਧ ਲੜਾਈ ਅਧੂਰੀ ਰਹੇਗੀ-ਕੂੰਨਰ <br/>

Ad Position 21
No active advertisement
ਅਜੀਤ ਡੈਸਕ 30-08-2025
ਨੂਰਪੁਰਬੇਦੀ, 29 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੂੰਨਰ ਦੀ ਅਗਵਾਈ ਹੇਠ ਪਿੰਡ ਮੀਰਪੁਰ ਚ ਇੱਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਿਫੈਂਸ ਕਮੇਟੀ ਦਾ ਗਠਨ ਕੀਤਾ ਗਿਆ | ਇਸ ਕਮੇਟੀ ਵਿੱਚ ਮਨਪ੍ਰੀਤ ਕੌਰ, ਗੁਰਨਾਮ ਸਿੰਘ, ਪੁਸ਼ਪਿੰਦਰ ਕੌਰ, ਅਮਰਪ੍ਰੀਤ ਸਿੰਘ, ਸ਼ਿੰਗਾਰਾ ਸਿੰਘ, ਸੁਖਚੈਨ ਸਿੰਘ ਆਦਿ ਨੂੰ ਮੈਂਬਰਾਂ ਵਜੋਂ ਚੁਣਿਆ ਗਿਆ | ਇਸ ਮੌਕੇ ਗੱਲ ਕਰਦਿਆਂ ਅਵਤਾਰ ਸਿੰਘ ਕੂੰਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਲਿਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਪਿੰਡ ਦੇ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅੰਦਰੋਂ ਖ਼ਤਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਲਈ ਲੋੜ ਹੈ ਕਿ ਪਿੰਡ ਪੱਧਰ 'ਤੇ ਲੋਕ ਇਕੱਠੇ ਹੋਣ, ਕਮੇਟੀਆਂ ਰਾਹੀਂ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਜਿਹੜਾ ਵੀ ਵਿਅਕਤੀ ਨਸ਼ਿਆਂ ਵੱਲ ਵਧ ਰਿਹਾ ਹੈ, ਉਸਨੂੰ ਪਿਆਰ ਨਾਲ ਸਮਝਾ ਕੇ ਇਸ ਬੁਰਾਈ ਤੋਂ ਬਚਾਇਆ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਕੰਮ ਕਰ ਰਹੀ ਹੈ ਪਰ ਜਦ ਤਕ ਲੋਕਾਂ ਦਾ ਸਾਥ ਨਹੀਂ ਮਿਲੇਗਾ, ਤਦ ਤਕ ਇਹ ਲੜਾਈ ਅਧੂਰੀ ਰਹੇਗੀ | ਕੂੰਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਆਪਣੇ ਪਿੰਡਾਂ ਵਿਚ ਚਲਾਉਣ, ਤਾਂ ਜੋ ਨਵੀਂ ਪੀੜ੍ਹੀ ਨੂੰ ਇੱਕ ਚੰਗਾ ਭਵਿੱਖ ਮਿਲ ਸਕੇ | ਇਸ ਮੌਕੇ ਗੁਰਨੈਬ ਸਿੰਘ ਘੁੰਮਣ ਤੇ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਲੋਂ ਪਾਠਕ੍ਰਮ ਲਾਂਚ <br/> ਅਗਲੀ ਖ਼ਬਰ 'ਆਪ' ਦੀ ਟੀਮ ਨੇ ਪਿੰਡ ਬੱਲਾਂ ਕਲਾਂ ਤੋਂ ਹੜ੍ਹ ਪੀੜਤਾਂ ਲਈ ਰਾਸ਼ਨ ਕਿੱਟਾਂ ਭੇਜੀਆਂ <br/>
Ad Position 24