17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

19 ਸਾਲਾ ਨੌਜਵਾਨ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 31-08-2025
ਚੰਡੀਗੜ੍ਹ, 30 ਅਗਸਤ, (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਨੇ ਰਾਮ ਦਰਬਾਰ ਇਲਾਕੇ 'ਚ ਨਾਕਾਬੰਦੀ ਦੌਰਾਨ ਇਕ 19 ਸਾਲਾ ਨੌਜਵਾਨ ਕੋਲੋ ਹੈਰੋਇਨ ਬਰਾਮਦ ਹੋਣ 'ਤੇ, ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮ ਦੀ ਪਛਾਣ ਅੰਕੁਸ਼ ਕੁਮਾਰ ਵਜੋਂ ਹੋਈ ਹੈ, ਜੋ ਕਿ ਇੰਦਰਾ ਕਾਲੋਨੀ ਸੈਕਟਰ-17 ਪੰਚਕੂਲਾ ਦਾ ਰਹਿਣ ਵਾਲਾ ਹੈ | ਜਿਸ ਨੂੰ ਕਿ ਸ਼ੁੱਕਰਵਾਰ ਸ਼ਾਮ ਨੂੰ 4 ਵਜੇ ਦੇ ਕਰੀਬ ਫੇਜ਼-2, ਰਾਮ ਦਰਬਾਰ ਨੇੜੇ ਤੋਂ ਗਿ੍ਫ਼ਤਾਰ ਕੀਤਾ ਹੈ | ਉਸਦੀ ਨਿੱਜੀ ਤਲਾਸ਼ੀ ਦੌਰਾਨ, ਪੁਲਿਸ ਨੇ 17.90 ਗ੍ਰਾਮ ਹੈਰੋਇਨ ਬਰਾਮਦ ਕੀਤੀ | ਬਰਾਮਦਗੀ ਤੋਂ ਬਾਅਦ, ਐਨ. ਡੀ. ਪੀ. ਐਸ. ਐਕਟ ਦੀ ਧਾਰਾ 21 ਦੇ ਤਹਿਤ ਥਾਣਾ-31 ਵਿਖੇ ਮਾਮਲਾ ਦਰਜ ਕੀਤਾ ਗਿਆ | ਮੁਲਜ਼ਮ ਨੂੰ ਇਲਾਕਾ ਮੈਜਿਸਟਰੇਟ ਵਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਤਸਕਰੀ ਦੇ ਸਰੋਤ ਅਤੇ ਖੇਤਰ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਕਿਸੇ ਵੀ ਸੰਭਾਵਿਤ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਖਰੜ ਦੇ ਮੁੱਖ ਦਫ਼ਤਰ ਵਿਖੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਏਡਿਡ ਸਕੂਲਾਂ ਤੇ ਏਡਿਡ ਸਟਾਫ਼ ਪ੍ਰਤੀ ਸਰਕਾਰ ਦਾ ਮਤਰੇਈ ਮਾਂ ਵਾਲਾ ਸਲੂਕ ਨਾ ਬਰਦਾਸ਼ਤ ਯੋਗ : ਯੂਨੀਅਨ
Ad Position 24