17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਪਰਿਵਾਰ ਦੀ ਯਾਦ 'ਚ ਸਮਾਗਮ ਕਰਾਇਆ <br/>

Ad Position 21
No active advertisement
ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਪਰਿਵਾਰ ਦੀ ਯਾਦ 'ਚ ਕਰਵਾਏ ਸਮਾਗਮ 'ਚ ਸੰਬੋਧਨ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ | ਤਸਵੀਰਾਂ: ਸੈਣੀ <br/> 31-08-2025
ਬੇਲਾ, 30 ਅਗਸਤ (ਮਨਜੀਤ ਸਿੰਘ ਸੈਣੀ )-ਨੇੜਲੇ ਪਿੰਡ ਜਟਾਣਾ ਵਿਚ ਐਸ ਵਾਈ ਐਲ ਨੂੰ ਬੰਨ੍ਹ ਮਾਰਨ ਵਾਲੇ ਪਾਣੀਆਂ ਦੇ ਰਾਖੇ, ਖਾਲਸਾ ਰਾਜ ਦੀ ਸਥਾਪਨਾ ਲਈ ਵਿੱਢੇ ਸ਼ੰਘਰਸ਼ ਦੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਪੂਹਲੇ ਨਿਹੰਗ ਵੱਲੋਂ ਭਾਈ ਜਟਾਣਾ ਦੇ ਸ਼ਹੀਦ ਕੀਤੇ ਪਰਿਵਾਰ ਦੀ ਯਾਦ ਵਿੱਚ 35 ਵਾਂ ਸ਼ਹੀਦੀ ਸਮਾਗਮ ਕਰਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਕਰਾਏ ਸਮਾਗਮ ਦੌਰਾਨ ਸੁਖਮਨੀ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਜੀ ਦੇ ਹਜੂਰੀ ਰਾਗੀ ਭਾਈ ਨਰਿੰਦਰ ਸਿੰਘ, ਗੁਰਮਤਿ ਮਿਸ਼ਨਰੀ ਕਾਲਜ ਦੇ ਗਿਆਨੀ ਬਲਜੀਤ ਸਿੰਘ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ਵੀਚਾਰਾਂ ਕੀਤੀਆਂ | ਇਸ ਮੌਕੇ ਭਾਈ ਕਰਨੈਲ ਸਿੰਘ ਪੰਜੋਲੀ ਨੇ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਭਾਈ ਜਟਾਣਾ ਨਾਲ ਬਿਤਾਏ ਪਲਾਂ ਨੂੰ ਸਾਝਾਂ ਕਰਦੇ ਹੋਏ ਕਿਹਾ ਕਿ ਭਾਈ ਜਟਾਣਾ ਕਿਹਾ ਕਰਦੇ ਸਨ ਕਿ ਸਿੱਖ ਰਾਜ ਤੋਂ ਬਿਨਾਂ ਸਿੱਖਾਂ ਉੱਤੇ ਹੋ ਰਹੇ ਹਮਲੇ ਕਦੇ ਨਹੀਂ ਰੁਕ ਸਕਦੇ ਕੋਈ ਵੀ ਸਰਕਾਰ ਸਿੱਖ ਕੌਮ ਦਾ ਭਲਾ ਨਹੀਂ ਸੋਚੇਗੀ ਸਮੇਂ ਸਮੇਂ ਤੇ ਸਿੱਖਾਂ ਤੇ ਹਮਲੇ ਹੁੰਦੇ ਰਹਿਣਗੇ |ਉਨ੍ਹਾਂ ਕਿਹਾ ਕਿ ਬੀਜੇਪੀ ਸਰਕਾਰ ਨੂੰ ਦਸ ਸਾਲ ਹੋ ਚੁੱਕੇ ਹਨ ਸੱਤਾ ਵਿਚ ਕਦੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਦਮ ਨਹੀਂ ਚੁੱਕਿਆ ਉਸੇ ਨਕਸ਼ੇ ਕਦਮਾਂ ਤੇ ਪੰਜਾਬ ਦੀ ਆਪ ਸਰਕਾਰ ਚੱਲ ਰਹੀ ਹੈ ਨਸ਼ੇ ਛਡਾਉਣ ਅਤੇ ਨੌਜਵਾਨਾਂ ਨੂੰ ਅੰਮਿ੍ਤ ਧਾਰੀ ਬਣਾਉਣ ਵਾਲੇ ਨੂੰ ਡਿਬਰੂਗੜੜ ਜੇਲ੍ਹ ਵਿੱਚ ਬੰਦ ਕੀਤਾ ਅਤੇ ਭਾਈ ਅੰਮਿ੍ਤਪਾਲ ਸਿੰਘ ਦੀ ਕਿਰਦਾਰ ਕੁਸ਼ੀ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ | ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸਮੇਂ ਸਮੇਂ ਤੇ ਪੰਜਾਬ ਨੂੰ ਬਰਬਾਦ ਕੀਤਾ ਜਾ ਰਿਹਾ ਹੈ ਕਦੇ ਨਸ਼ਿਆਂ ਰਾਹੀਂ, ਕਦੇ ਕਾਲੇ ਕਾਨੂੰਨਾਂ ਰਾਹੀਂ ਅਤੇ ਹੁਣ ਪਾਣੀਆਂ ਨਾਲ | ਸਮੇਂ ਤੋਂ ਪਹਿਲਾਂ ਡੈਮਾਂ ਦੇ ਗੇਟ ਕਿਉਂ ਨਹੀਂ ਖੋਲ੍ਹੇ ਜਾਂਦੇ ਅਤੇ ਬਾਅਦ ਵਿਚ ਖਤਰੇ ਦੇ ਨਿਸ਼ਾਨ ਦੱਸ ਕੇ ਇੱਕਦਮ ਗੇਟ ਖੋਲ੍ਹ ਕੇ ਪੰਜਾਬ ਨੂੰ ਡੋਬਿਆ ਜਾਂਦਾ ਹੈ ਕੇਂਦਰ ਸਰਕਾਰ ਵਲੋਂ ਸਹਾਇਤਾ ਦੇ ਨਾਮ ਤੇ ਦੂਜੇ ਰਾਜਾਂ ਨੂੰ ਲੱਖਾਂ ਕਰੋੜਾਂ ਰੁਪਏ ਜਾਰੀ ਕੀਤੇ ਜਾਂਦੇ ਹਨ ਪਰ ਪੰਜਾਬ ਲਈ ਹੁਣ ਤੱਕ ਕੋਈ ਸਹਾਇਤਾ ਰਾਸ਼ੀ ਦਾ ਐਲਾਨ ਨਹੀਂ ਹੋਇਆ | ਜਥੇਦਾਰ ਰਾਜਾ ਰਾਜ ਸਿੰਘ ਨੇ ਸੰਗਤਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਧਰਨੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ | ਭਾਈ ਕੁਲਦੀਪ ਸਿੰਘ ਭਾਗੋਵਾਲ ਨੇ ਸ਼ਹੀਦ ਪਰਿਵਾਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ 3 ਸਤੰਬਰ ਨੂੰ ਸ਼੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਕਰਾਏ ਜਾ ਰਹੇ ਸਮਾਗਮ ਵਿਚ ਵੀ ਹਾਜਰੀ ਭਰਨ ਦੀ ਅਪੀਲ ਕੀਤੀ | ਇਸ ਮੌਕੇ ਭਾਈ ਜਟਾਣਾ ਦੇ ਭਰਾਤਾ ਦਲਵੀਰ ਸਿੰਘ, ਭੈਣ ਸੁਰਿੰਦਰ ਕੌਰ ਨੂੰ ਸਿਰੋਪਾਓ ਭੇਟ ਕੀਤੇ | ਭਾਈ ਦਲਵੀਰ ਸਿੰਘ ਨੇ ਆਏ ਆਗੂਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਵੱਖ ਵੱਖ ਧਾਰਮਿਕ, ਨਿਹੰਗ ਸਿੰਘ ਜਥੇਬੰਦੀਆਂ, ਨਗਰ ਅਤੇ ਇਲਾਕੇ ਦੀਆਂ ਸੰਗਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਦੇ ਨÏਜਵਾਨਾਂ ਨੇ ਗੁਰਦਾਸਪੁਰ ਹੜ੍ਹ ਪ੍ਰਭਾਵਿਤਾਂ ਲਈ ਸਹਾਇਤਾ ਸਮੱਗਰੀ ਭੇਜੀ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਮਨਾਇਆ <br/>
Ad Position 24