05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸਤਨਾਮ ਸਿੰਘ ਨਾਗਰਾ ਹਲਕਾ ਰੂਪਨਗਰ ਤੋਂ ਕਿਸਾਨ ਵਿੰਗ ਦੇ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 01-09-2025
ਨੂਰਪੁਰ ਬੇਦੀ, 31 ਅਗਸਤ (ਹਰਦੀਪ ਸਿੰਘ ਢੀਂਡਸਾ )-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਗਰਮ ਮੈਂਬਰ ਸਤਨਾਮ ਸਿੰਘ ਨਾਗਰਾ ਨੂੰ ਪਾਰਟੀ ਹਾਈ ਕਮਾਂਡ ਵਲੋਂ ਹਲਕਾ ਰੂਪਨਗਰ ਤੋਂ ਕਿਸਾਨ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਨਿਯੁਕਤੀ ਉਪਰੰਤ ਸਤਨਾਮ ਸਿੰਘ ਨਾਗਰਾ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿੱਡਰਤਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪਾਰਟੀ ਪੱਧਰ 'ਤੇ ਉਠਾਉਣਾ, ਖੇਤੀਬਾੜੀ ਨਾਲ ਸੰਬੰਧਤ ਨਵੀਆਂ ਤਕਨਾਲੋਜੀਆਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਣਾ ਅਤੇ ਖੇਤੀਬਾੜੀ ਵਿੱਚ ਨਵੀਂ ਸੋਚ ਦੇ ਨਾਲ ਤਬਦੀਲੀਆਂ ਲਿਆਉਣੀਆਂ ਉਨ੍ਹਾਂ ਦੀ ਮੁੱਖ ਪਹਿਲ ਹੋਵੇਗੀ | ਉਨ੍ਹਾਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਲਕੇ ਦੇ ਹਰੇਕ ਕਿਸਾਨ ਅਤੇ ਮਜ਼ਦੂਰ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਕਿਸਾਨਾਂ ਦੇ ਹੱਕਾਂ ਲਈ ਹਰ ਸੰਭਵ ਮੰਚ 'ਤੇ ਲੜਾਈ ਲੜਨਗੇ |ਇਸ ਸਬੰਧੀ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਤਨਾਮ ਸਿੰਘ ਨਾਗਰਾ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ੳੱੁਤੇ ਦਿਲੋਂ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਨਾਗਰਾ ਹਮੇਸ਼ਾਂ ਪਾਰਟੀ ਦੇ ਸਮਰਪਿਤ ਅਤੇ ਨਿਸ਼ਠਾਵਾਨ ਵਰਕਰ ਰਹੇ ਹਨ | ਪਾਰਟੀ ਦੀਆਂ ਹਰੇਕ ਗਤੀਵਿਧੀਆਂ ਵਿਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਰਹੀ ਹੈ | ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਦੇ ਕਿਸਾਨਾਂ ਦੀਆਂ ਅਸਲੀ ਆਵਾਜ਼ਾਂ ਨੂੰ ਮਜ਼ਬੂਤੀ ਮਿਲੇਗੀ |
Ad Position 22
No active advertisement
ਪਿਛਲੀ ਖ਼ਬਰ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਕੀਤਾ ਜਾਗਰੂਕ <br/>
Ad Position 24
No active advertisement