ਨੂਰਪੁਰ ਬੇਦੀ, 31 ਅਗਸਤ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਵਿਚ ਇਲਾਕੇ ਦੇ ਪਿੰਡ ਬੜਵਾ ਵਿਖੇ ਇੱਕ ਮੀਟਿੰਗ ਕੀਤੀ ਗਈ ਜਿਸ ਵਿਚ ਲਾਲਪੁਰਾ ਨੇ ਲੋਕਾਂ ਨੂੰ ਭਾਜਪਾ ਨਾਲ ਜੁੜਨ ਦੀ ਅਪੀਲ ਕੀਤੀ | ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ | ਮੁੱਖ ਮੰਤਰੀ ਭਗਵੰਤ ਮਾਨ ਕੋਲ ਕੋਈ ਅਸਲ ਅਧਿਕਾਰ ਨਹੀਂ ਹਨ ਅਤੇ ਪੰਜਾਬ ਦੀ ਸਰਕਾਰ ਨੂੰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਲੋਂ ਚਲਾਇਆ ਜਾ ਰਿਹਾ ਹੈ | ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਸ ਕਠਪੁਤਲੀ ਸਰਕਾਰ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਵਿਚੋਂ ਇੱਕ ਵੀ ਪੂਰਾ ਨਹੀਂ ਕੀਤਾ | ਸਿੱਖਿਆ, ਸਿਹਤ, ਰੋਜ਼ਗਾਰ, ਖਣਨ, ਉਦਯੋਗ ਹਰ ਖੇਤਰ ਵਿਚ ਇਹ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ਼ ਇਸ਼ਤਿਹਾਰਾਂ ਰਾਹੀਂ ਝੂਠੀਆਂ ਉਪਲਬਧੀਆਂ ਦਿਖਾਉਣ ਵਿਚ ਲੱਗੀ ਹੋਈ ਹੈ, ਜਦਕਿ ਅਸਲ ਧਰਾਤਲ 'ਤੇ ਵਿਕਾਸ ਕਿਤੇ ਵੀ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਦੀ ਹਾਲਤ ਬੇਹੱਦ ਮਾੜੀ ਹੈ, ਇਸ ਲਈ ਲੋਕ ਅਜੇ ਵੀ ਇਲਾਜ ਲਈ ਚੰਡੀਗੜ੍ਹ 'ਤੇ ਨਿਰਭਰ ਹਨ ਬੇਰੁਜ਼ਗਾਰ ਨੌਜਵਾਨਾਂ ਲਈ ਕੋਈ ਪੱਕੀ ਰੋਜ਼ਗਾਰ ਯੋਜਨਾ ਨਹੀਂ ਬਣਾਈ ਗਈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਅਜੇ ਤੱਕ ਹੱਲ ਨਹੀਂ ਹੋਇਆ | ਉਨ੍ਹਾਂ ਕਿਹਾ ਕਿ 2027 ਵਿਚ ਜਦੋਂ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ, ਤਦ ਨੂਰਪੁਰ ਬੇਦੀ ਨੂੰ ਸੈਰ-ਸਪਾਟਾ, ਸਿਹਤ ਅਤੇ ਰੋਜ਼ਗਾਰ ਦਾ ਮੁੱਖ ਕੇਂਦਰ ਬਣਾਇਆ ਜਾਵੇਗਾ |ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸੇਵਾ ਕਰਾਂਗੇ |ਇਸ ਮੌਕੇ ਪਿੰਡ ਵਾਸੀਆਂ ਨੇ ਭਾਜਪਾ ਦਾ ਪੱਲਾ ਫੜਿਆ | ਇਸ ਮੌਕੇ ਰਜਿੰਦਰ ਸਿੰਘ, ਬਲਬੀਰ ਚੰਦ, ਤਰਸੇਮ ਲਾਲ, ਚਮਨ ਲਾਲ, ਰਣਵੀਰ ਸਿੰਘ, ਰਜਿੰਦਰ ਸਿੰਘ, ਸੁਰਿੰਦਰ, ਗੁਰਪ੍ਰੀਤ ਸਿੰਘ ਮਾਂਝੂ, ਲਵਪ੍ਰੀਤ ਮਾਂਝੂ, ਮਨੂੰ ਮਾਂਝੂ ਸੁਰਿੰਦਰ ਸਿੰਘ ਪੋਲਾ, ਮੋਹਨ ਲਾਲ, ਰਵਿੰਦਰ ਕੁਮਾਰ, ਇੰਦਰਜੀਤ ਸਿੰਘ, ਨਿਰਮਲਾ ਦੇਵੀ, ਸੀਮਾ ਰਾਣੀ ਅਤੇ ਸ਼ਸ਼ੀ ਬਾਲਾ ਆਦਿ ਦੇ ਨਾਮ ਸ਼ਾਮਿਲ ਹਨ |