05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਹੜ੍ਹਾਂ ਦੀ ਮਾਰ ਦਾ ਕੁਦਰਤੀ ਸੰਕਟ ਝੱਲ ਰਹੇ ਪੰਜਾਬ ਨੂੰ ਬਚਾਉਣ ਲਈ ਸਮੂਹ ਪੰਜਾਬੀ ਇੱਕ ਦੂਜੇ ਦਾ ਸਾਥ ਦੇਣ - ਜਥੇਦਾਰ ਗੜਗੱਜ <br/>

Ad Position 21
No active advertisement
ਅਜੀਤ ਡੈਸਕ 01-09-2025
ਨੰਗਲ, 31 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁੁਲਦੀਪ ਸਿੰਘ ਗੜਗੱਜ ਵਲੋਂ ਅੱਜ ਇਤਿਹਾਸਿਕ ਗੁੁਰਦੁੁਆਰਾ ਸ਼੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨਵਾਂ ਨੰਗਲ ਵਿਖੇ ਅਜੀਤ ਨਾਂਲ ਵਿਸ਼ੇਸ਼ ਗੱਲਬਾਤ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੇ ਕੁੁਦਰਤੀ ਮੀਂਹ ਨਾਲ ਆਏ ਹੜ੍ਹਾਂ ਕਾਰਨ ਨੁਕਸਾਨ ਝੱਲ ਰਹੇ ਸਮੁੱਚੇ ਪੰਜਾਬ ਨੂੰ ਸੰਕਟ ਭਰੇ ਦੌਰ ਵਿਚੋਂ ਬਾਹਰ ਕੱਢਣ ਅਤੇ ਬਚਾਉਣ ਲਈ ਸਮੂਹ ਪੰਜਾਬੀਆਂ ਨੂੰ ਇੱਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਨੀ ਚਾਹੀਦੀ ਹੈ | ਉਨਾਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨੁਕਸਾਨ ਝੱਲ ਰਹੇ ਲੋਕਾਂ ਦੀ ਮੱਦਦ ਜਿਵੇਂ ਕਿ ਲੰਗਰ, ਰਿਹਾਇਸ਼ ਦੇ ਪ੍ਰਬੰਧ ਅਤੇ ਬਿਮਾਰੀਆਂ ਫੈਲਣ ਤੋਂ ਮੈਡੀਕਲ ਜਾਂਚ ਕੈਂਪ ਆਦਿ ਲਗਾ ਕੇ ਲਗਾਤਾਰ ਕੀਤੀ ਜਾ ਰਹੀ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ | ਜਥੇਦਾਰ ਗੜਗੱਜ ਨੇ ਕਿਹਾ ਕਿ ਮੈਂ ਖੁਦ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਮੁੱਚੀ ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ ਖੁਦ ਸੰਗਤਾਂ ਨੂੂੰ ਮਿਲ ਵੀ ਰਿਹਾ ਹਾਂ | ਉਨਾਂ ਕਿਹਾ ਕਿ ਅੱਜ ਤੋਂ ਪਹਿਲਾਂ ਵੀ ਅਨੇਕਾਂ ਵਾਰ ਪੰਜਾਬ ਦਾ ਵੱਖ ਵੱਖ ਤਰੀਕਿਆਂ ਨਾਲ ਨੁਕਸਾਨ ਹੋਇਆ ਹੈ ਅਤੇ ਪੰਜਾਬ ਡਿੱਗ ਡਿੱਗ ਕੇ ਉੱਠਿਆ ਹੈ ਇਸ ਲਈ ਹੁੁਣ ਵੀ ਪੰਜਾਬੀਆਂ ਨੂੰ ਇੱਕਜੁੁੱਟ ਹੋਣਾ ਚਾਹੀਦੈ | ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਵਾਤਵਰਣ ਵਿਗੜਣ ਤੋਂ ਬਚਾਉੁਣ ਲਈ ਅਤੇ ਹੜ੍ਹਾਂ ਤੋਂ ਬਚਣ ਲਈ ਵੱਧ ਵੱਧ ਰੁੱਖ ਲਗਾਏ ਜਾਣੇ ਅਤਿ ਜਰੂਰੀ ਹਨ | ਉਨਾਂ ਅੱਜ ਗੁਰਦੁਆਰਾ ਸਾਹਿਬ ਵਿਖੇ ਭਾਦਰੋਂ ਸ਼ੁਦੀ ਅਸ਼ਟਮੀ ਮੌਕੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਬਚਾਉਣ ਲਈ ਅਤੇ ਖੁਸ਼ਹਾਲੀ ਅਰਦਾਸ ਵੀ ਕੀਤੀ | ਇਸ ਮੌਕੇ ਉਨਾਂ ਨਾਂਲ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁੁੁੁਰਦੀਪ ਸਿੰਘ ਕੰਗ ਅਤੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਆਦਿ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰ ਭਾਰਤੀ ਵਲੋਂ ਤੀਸਰਾ ਪੰਜਾਬ ਪ੍ਰਦੇਸ਼ ਅਧਿਵੇਸ਼ਨ ਕਰਵਾਇਆ <br/> ਅਗਲੀ ਖ਼ਬਰ ਅਚਾਰੀਆ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਮਨਾਉਣ ਸੰਬੰਧੀ ਭੂਰੀਵਾਲੇ ਗੁਰਗੱਦੀ ਪ੍ਰਪੰਰਾ ਦੇ ਸੇਵਾਦਾਰਾਂ...
Ad Position 24
No active advertisement