ਰੂਪਨਗਰ, 1 ਸਤੰਬਰ (ਸਤਨਾਮ ਸਿੰਘ ਸੱਤੀ)-ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਡੇਅਰੀ ਫਾਰਮਿੰਗ ਨੂੰ ਰੋਜ਼ੀ ਰੋਟੀ ਵਜੋਂ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਯੋਜਨਾ ਤਹਿਤ ਡੇਅਰੀ ਵਿਕਾਸ ਵਿਭਾਗ ਵਲੋਂ 15 ਸਤੰਬਰ ਤੋਂ ਮੁਫ਼ਤ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਣਾ ਹੈ | ਇਸ ਸੰਬੰਧੀ ਡਿਪਟੀ ਡਾਇਰੈਕਟਰ ਡੇਅਰੀ ਹਰਵੰਤ ਸਿੰਘ ਨੇ ਦੱਸਿਆ ਕਿ ਕੈਬਿਨੇਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਸੂਬੇ ਦੇ ਖੇਤੀ ਖੇਤਰ 'ਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੱਲੋ ਪ੍ਰੇਰਿਤ ਕਰਨ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਤੋਂ 26 ਸਤੰਬਰ ਤੱਕ ਚਲਾਇਆ ਜਾਣਾ ਹੈ ਅਤੇ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਰੂਪਨਗਰ ਵਿਖੇ 3 ਸਤੰਬਰ ਤੱਕ ਆਪਣੇ ਫਾਰਮ ਜਮ੍ਹਾ ਕਰਵਾ ਸਕਦੇ ਹਨ |