ਸ੍ਰੀ ਚਮਕੌਰ ਸਾਹਿਬ,1 ਸਤੰਬਰ (ਜਗਮੋਹਣ ਸਿੰਘ ਨਾਰੰਗ)-ਭਾਈ ਬਲਵਿੰਦਰ ਸਿੰਘ ਜਟਾਣਾ ਤੇ ਭਾਈ ਚਰਨਜੀਤ ਸਿੰਘ ਚੰਨਾ ਦੇ ਸ਼ਹੀਦੀ ਸਮਾਗਮ ਸੰਬੰਧੀ ਇੱਥੋਂ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਕੌਮੀ ਜ/ਸ ਕੁਲਦੀਪ ਸਿੰਘ ਭਾਗੋਵਾਲ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਨੇ ਦੱਸਿਆ ਕਿ 3 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਬਾਬਾ ਸੰਗਤ ਸਿੰਘ ਦੀਵਾਨ ਹਾਲ 'ਚ ਢਾਡੀ ਜਥੇ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ, ਉਪਰੰਤ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਈਮਾਨ ਸਿੰਘ ਮਾਨ ਸਮੇਤ ਪਾਰਟੀ ਦੇ ਕਈ ਵੱਡੇ ਆਗੂ ਇਸ ਸਮਾਗਮ 'ਚ ਸ਼ਮੂਲੀਅਤ ਕਰਨਗੇ | ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਬੀਬੀ ਤੇਜ ਕੌਰ ਗਧਰਾਮ ਪ੍ਰਧਾਨ ਮਹਿਲਾ ਇਸਤਰੀ ਵਿੰਗ, ਬੀਬੀ ਪ੍ਰੀਤਮ ਕੌਰ ਜਟਾਣਾ ਪ੍ਰਧਾਨ ਯੂਥ ਅਕਾਲੀ ਦਲ ਇਸਤਰੀ ਵਿੰਗ, ਬਲਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ ਪ੍ਰਧਾਨ ਐਸ. ਸੀ. ਵਿੰਗ ਜ਼ਿਲ੍ਹਾ ਰੂਪਨਗਰ, ਬਾਬਾ ਮੇਜਰ ਸਿੰਘ ਕਤਲੌਰ, ਬਾਬਾ ਪਰਮਿੰਦਰ ਸਿੰਘ ਸੰਧੂਆਂ, ਬਾਬਾ ਜਸਵਿੰਦਰ ਸਿੰਘ ਸੋਤਲ, ਜਸਵਿੰਦਰ ਸਿੰਘ ਮਾਣੇਮਾਜਰਾ ਆਦਿ ਵੀ ਹਾਜ਼ਰ ਸਨ |