01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਰਪੰਚ ਗੁਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਸਦ ਸਮੱਗਰੀ ਰਵਾਨਾ <br/>

Ad Position 21
No active advertisement
ਅਜੀਤ ਡੈਸਕ 03-09-2025
ਕਾਹਨਪੁਰ ਖੂਹੀ, 2 ਸਤੰਬਰ (ਗੁਰਬੀਰ ਸਿੰਘ ਵਾਲੀਆ)-ਇਸ ਵੇਲੇ ਜਿੱਥੇ ਸਮੁੱਚੇ ਪੰਜਾਬ ਉੱਤੇ ਕੁਦਰਤ ਨੇ ਹੜ੍ਹਾਂ ਰਾਹੀਂ ਕਹਿਰ ਢਾਹਿਆ ਹੋਇਆ ਹੈ, ਉੱਥੇ ਹੀ ਇਸ ਅÏਖੀ ਘੜੀ ਵਿਚ ਮਨੁੱਖਤਾ ਦੀ ਸੇਵਾ ਵਿਚ ਵੀ ਪੰਜਾਬੀ ਵੱਖ-ਵੱਖ ਤਰੀਕਿਆਂ ਨਾਲ ਵੱਧ ਚੜ੍ਹ ਕੇ ਯੋਗਦਾਨ ਪਾ ਰਹੇ ਹਨ | ਇਸੇ ਤਹਿਤ ਅੱਜ ਨਜ਼ਦੀਕੀ ਪਿੰਡ ਕਲਵਾਂ ਦੀ ਸਮੂਹ ਸੰਗਤ ਵਲੋਂ ਜਿੱਥੇ ਗੁਰਦੁਆਰਾ ਸਾਹਿਬ ਵਿਖੇ ਸਮੁੱਚੀ ਮਾਨਵਤਾ ਦੀ ਮੌਜੂਦਾ ਹਾਲਾਤ ਤੋਂ ਬਚਾਅ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ, ਉੱਥੇ ਹੀ ਸਰਪੰਚ ਗੁਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਪਸ਼ੂਆਂ ਲਈ ਚਾਰਾ, ਤੂੜੀ, ਪੀਣ ਵਾਲਾ ਪਾਣੀ ਅਤੇ ਹੋਰ ਖਾਧ ਸਮੱਗਰੀ ਟਰਾਲੀਆਂ ਵਿਚ ਲੱਦ ਕੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜੀ | ਇਸ ਮੌਕੇ ਵੀਰ ਸਿੰਘ ਖ਼ਾਲਸਾ, ਬਾਬਾ ਸੁੱਚਾ ਸਿੰਘ, ਜਸਪ੍ਰੀਤ ਸਿੰਘ ਖ਼ਾਲਸਾ, ਨਿਰਮਲ ਸਿੰਘ ਸੰਧੂ, ਦਿਲਾਵਰ ਸਿੰਘ, ਮਨਮੋਹਨ ਸਿੰਘ, ਸਾਹਿਬ ਸਿੰਘ, ਹਰਜਿੰਦਰ ਸਿੰਘ ਮਿੰਟੂ, ਭੁਪਿੰਦਰ ਸਿੰਘ, ਜੀਤੀ ਸੈਣੀ, ਸ਼ਾਰੀ ਕਲਵਾਂ, ਹਰਵਿੰਦਰ ਸਿੰਘ ਖ਼ਾਲਸਾ, ਦਾਰਾ ਸਿੰਘ ਢਿੱਲੋਂ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਵਲੋਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਰੂਪਨਗਰ ਨੇ ਪੰਜਾਬ 'ਚ ਆਏ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ...
Ad Position 24