01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਉਸਾਰੀ ਨਾਲ ਸੰਬੰਧਿਤ ਮਿਸਤਰੀਆਂ, ਮਜ਼ਦੂਰਾਂ ਵਲੋਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 03-09-2025
ਸ਼੍ਰੀ ਚਮਕੌਰ ਸਾਹਿਬ, 2 ਸਤੰਬਰ (ਜਗਮੋਹਣ ਸਿੰਘ ਨਾਰੰਗ)-ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ (ਰਜਿ) ਬਲਾਕ ਸ੍ਰੀ ਚਮਕੌਰ ਸਾਹਿਬ ਵਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਤੇ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਸ੍ਰੀ ਚਮਕੌਰ ਸਾਹਿਬ ਦੇ ਐਸ. ਡੀ. ਐਮ. ਦਫ਼ਤਰ ਰਾਹੀਂ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਯੂਨੀਅਨ ਨੇ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਬਰਸਾਤਾਂ ਅਤੇ ਹੜ੍ਹਾਂ ਦੀ ਕਰੋਪੀ ਕਾਰਨ ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੇ ਉਸਾਰੀ ਦੇ ਕੰਮ ਮੁਕੰਮਲ ਬੰਦ ਪਏ ਹਨ, ਕਿਉਂਕਿ ਉਸਾਰੀ ਦੇ ਕੰਮ ਜ਼ਿਆਦਾਤਰ ਬਾਹਰ ਹੁੰਦੇ ਹਨ ,ਯੂਨੀਅਨ ਨੇ ਮੰਗ ਕੀਤੀ ਕਿ ਲੇਬਰ ਵੈੱਲਫੇਅਰ ਬੋਰਡ ਜਿਸ ਦੇ ਮੁੱਖ ਮੰਤਰੀ ਬਤੌਰ ਚੇਅਰਮੈਨ ਹਨ, ਦੀ ਮੀਟਿੰਗ ਬੁਲਾ ਕੇ ਮਜ਼ਦੂਰਾਂ ਦੀ ਲਾਭਪਾਤਰੀ ਕਾਪੀਆਂ ਵਿਚ 5 ਹਜਾਰ ਰੁਪਏ ਸਹਾਇਤਾ ਪਾਈ ਜਾਵੇ ਅਤੇ ਜਿਨ੍ਹਾਂ ਰਜਿਸਟਰ ਮਜ਼ਦੂਰਾਂ ਦੇ ਰਿਹਾਇਸ਼ੀ ਮਕਾਨ ਹੜ੍ਹਾਂ ਦੇ ਪਾਣੀ ਕਾਰਨ ਜਾਂ ਬਰਸਾਤ ਕਾਰਨ ਖਸਤਾ ਹੋ ਗਏ ਹਨ, ਉਨ੍ਹਾਂ ਦੀ ਮੁਰੰਮਤ ਲਈ ਅਤੇ ਨਵੀਂ ਉਸਾਰੀ ਲਈ 5 ਲੱਖ ਰੁਪਏ ਦੀ ਸਹਾਇਤਾ ਕੀਤੀ ਜਾਵੇ | ਇਸ ਮੌਕੇ ਐਸ. ਡੀ. ਐਮ. ਸਾਹਿਬ ਦੇ ਰੀਡਰ ਜਤਿੰਦਰ ਸਿੰਘ ਨੇ ਮੰਗ ਪੱਤਰ ਹਾਸਲ ਕਰਦਿਆਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਕਾਰਵਾਈ ਹਿਤ ਭੇਜ ਦਿੱਤਾ ਜਾਵੇਗਾ | ਇਸ ਮੌਕੇ ਯੂਨੀਅਨ ਵਲੋਂ ਮੁੱਖ ਸਲਾਹਕਾਰ ਮਲਾਗਰ ਸਿੰਘ, ਸੁਰਿੰਦਰ ਸਿੰਘ ਗੁਰਪ੍ਰੀਤ ਸਿੰਘ ਬਿੱਟੂ, ਦੇਵਿੰਦਰ ਸਿੰਘ ਰੀਹਲ, ਗੁਲਾਬ ਚੰਦ ਚੌਹਾਨ, ਜਸਵੰਤ ਸਿੰਘ, ਜਗਮੀਤ ਸਿੰਘ, ਸਤਵਿੰਦਰ ਸਿੰਘ ਨੀਟਾ, ਹਰਜੀਤ ਸਿੰਘ ਮੋਹਣ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਵਰਖਾ ਅਤੇ ਪਾਣੀ ਦੀ ਆਮਦ ਵਧਣ ਕਾਰਨ ਲੋਕਾਂ ਤੱਕ ਰਾਹਤ ਪਹੁੰਚਾਉਣ ਲਈ ''ਹਿਊਮੈਨਿਟੀ ਫ਼ਸਟ'' ਵਲੋਂ ਹੈਲਪਲਾਈਨ ਨੰ... ਅਗਲੀ ਖ਼ਬਰ ਸਰਪੰਚ ਗੁਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਸਦ ਸਮੱਗਰੀ ਰਵਾਨਾ <br/>
Ad Position 24