01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਾਜਪਾ ਸੰਸਦੀ ਬੋਰਡ ਦੇ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਲਾਲਪੁਰਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 03-09-2025
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਸ਼੍ਰੀ ਅਨੰਦਪੁਰ ਸਾਹਿਬ, 2 ਸਤੰਬਰ (ਜੇ ਐਸ ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਦੀ ਸੰਸਦੀ ਬੋਰਡ ਦੇ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਤੇ ਪੰਜਾਬੀਆਂ ਦੀ ਸੁਰੱਖਿਆ, ਖ਼ੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ਲਾਲਪੁਰਾ ਨੇ ਕਿਹਾ ਕਿ ਪੰਜਾਬ ਇਸ ਵੇਲੇ ਇੱਕ ਭਿਆਨਕ ਕੁਦਰਤੀ ਆਫ਼ਤ ਨਾਲ ਜੂਝ ਰਿਹਾ ਹੈ | ਰਾਜ ਦੇ ਕਈ ਇਲਾਕਿਆਂ 'ਚ ਆਏ ਭਿਆਨਕ ਹੜ੍ਹਾਂ ਨੇ ਲੋਕਾਂ ਦੇ ਘਰਾਂ, ਖੇਤਾਂ, ਰੋਜ਼ਗਾਰ ਤੇ ਜੀਵਨ ਉੱਤੇ ਗੰਭੀਰ ਅਸਰ ਪਾਇਆ ਹੈ | ਇਸ ਔਖੀ ਘੜੀ 'ਚ ਸਾਰੇ ਧਰਮਾਂ, ਸਮਾਜਾਂ ਤੇ ਵਰਗਾਂ ਦੇ ਲੋਕਾਂ ਨੂੰ ਇੱਕਜੁੱਟ ਹੋ ਕੇ ਇੱਕ ਦੂਜੇ ਦਾ ਸਾਥ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਦਾ ਨਹੀਂ, ਇਨਸਾਨੀਅਤ ਦਾ ਹੈ | ਸਾਨੂੰ ਇੱਕਜੁੱਟ ਹੋ ਕੇ ਪ੍ਰਭਾਵਿਤ ਪਰਿਵਾਰਾਂ ਤੱਕ ਰਾਹਤ ਪਹੁੰਚਾਉਣੀ ਹੈ ਤੇ ਉਨ੍ਹਾਂ ਨੂੰ ਮੁੜ ਖੜ੍ਹਾ ਕਰਨ ਦਾ ਯਤਨ ਕਰਨਾ ਚਾਹੀਦਾ ਹੈ |
ਉਨ੍ਹਾਂ ਅਰਦਾਸ ਕੀਤੀ ਕਿ ਪੰਜਾਬ ਜਲਦੀ ਹੀ ਇਸ ਕੁਦਰਤੀ ਆਫ਼ਤ ਤੋਂ ਬਾਹਰ ਨਿਕਲ ਕੇ ਇਹ ਧਰਤੀ ਮੁੜ ਖ਼ੁਸ਼ਹਾਲੀ ਤੇ ਸਮਿ੍ੱਧੀ ਦੇ ਰਾਹ 'ਤੇ ਤੁਰ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਸੰਭਵ ਹੋਵੇ, ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣ | ਇਸ ਮੌਕੇ ਸਤਵੀਰ ਸਿੰਘ ਰਾਣਾ, ਦਵਿੰਦਰ ਵਰਮਾ, ਗੋਪਾਲ ਸਿੰਘ, ਕੰਵਰ ਪੋਸਵਾਲ, ਮਨੋਹਰ ਲਾਲ ਖਮੇੜਾ, ਠਾਕੁਰ ਸਿੰਘ, ਕਰਮ ਚੰਦ, ਡਾ. ਜੀਵਨ ਕੁਮਾਰ, ਸਰਪੰਚ ਸੁਨੀਲ ਸ਼ੁਕਲਾ, ਬੰਟੀ ਧੀਮਾਨ, ਰਵਿੰਦਰ ਰਾਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਨਾਲ ਮਨਾਇਆ ਬਾਬਾ ਰਾਮ ਰਾਏ ਜੀ ਦਾ ਜੋਤੀ ਜੋਤ ਪੁਰਬ <br/> ਅਗਲੀ ਖ਼ਬਰ ਭਾਖੜਾ ਡੈਮ ਤੋਂ ਰਿਲੀਜ਼ ਵਧਣ ਦੇ ਬਾਵਜੂਦ ਰੋਪੜ ਹੈੱਡ ਵਰਕਸ 'ਤੇ ਪਾਣੀ ਦਾ ਵਹਾਅ ਘਟਿਆ <br/>
Ad Position 24