ਰੂਪਨਗਰ, 3 ਸਤੰਬਰ (ਸਤਨਾਮ ਸਿੰਘ ਸੱਤੀ)-ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵਲੋਂ ਅਮਰੀਕ ਸਿੰਘ ਉਰਫ ਮੀਕਾ ਵਾਸੀ ਪਿੰਡ ਪਲਾਸੀ ਕਲਾਂ ਥਾਣਾ ਨਾਲਾਗੜ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਅਤੇ ਬਲਵਿੰਦਰ ਸਿੰਘ ਉਰਫ ਮੱਲੀ ਵਾਸੀ ਪਿੰਡ ਰਾਮਪੁਰ ਪਸਵਾਣਾ ਥਾਣਾ ਨਾਲਾਗੜ ਜ਼ਿਲ੍ਹਾ ਸੋਲਨ ਹਿਮਾਚਲ ਪ੍ਰਦੇਸ਼ ਨੂੰ ਗਿ੍ਫਤਾਰ ਕਰਕੇ ਉਸ ਪਾਸੋਂ 20 ਕਿਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਗਈ ਅਤੇ ਥਾਣਾ ਸਿੰਘ ਭਗਵੰਤਪੁਰ ਵਲੋਂ ਨਸ਼ਾ ਕਰਨ ਦੇ ਆਦੀ ਜਗਵਿੰਦਰ ਸਿੰਘ ਅਤੇ ਬਲਪ੍ਰੀਤ ਸਿੰਘ ਵਾਸੀਆਨ ਪਿੰਡ ਅਧਰੇੜਾ ਨੂੰ ਗਿ੍ਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ | ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ | ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ |