31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚੇ ਇਕਬਾਲ ਸਿੰਘ ਲਾਲਪੁਰਾ <br/>

Ad Position 21
No active advertisement
ਅਜੀਤ ਡੈਸਕ 04-09-2025
ਸੁਖਸਾਲ, 3 ਸਤੰਬਰ (ਧਰਮ ਪਾਲ)-ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੇ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਹੜ੍ਹ ਪ੍ਰਭਾਵਿਤ ਪਿੰਡ ਪਲਾਸੀ, ਭਲਾਣ, ਮੋਜੋਵਾਲ, ਭਨਾਮ ਆਦਿ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀ ਹਾਲਤ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਵਲੋਂ ਪ੍ਰਭਾਵਿਤ ਲੋਕਾਂ ਨੂੰ ਤਰਪਾਲਾਂ ਵੰਡ ਕੇ ਸਹਾਇਤਾ ਕੀਤੀ | ਇਸ ਮੌਕੇ ਲਾਲਪੁਰਾ ਨੇ ਕਿਹਾ ਕਿ ਹਾਲੀਆ ਭਾਰੀ ਵਰਖਾ ਤੇ ਹੜ੍ਹ ਕਾਰਨ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਇਸ ਸੰਕਟ ਦੀ ਘੜੀ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜੀ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਹਰੇਕ ਲੋੜਵੰਦ ਪਰਿਵਾਰ ਤੱਕ ਰਾਹਤ ਸਮੱਗਰੀ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸ ਮੌਕੇ ਤੇ ਸ. ਲਾਲਪੁਰਾ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਕੰਵਰ ਪੋਸਵਾਲ, ਡਾ. ਜੀਵਨ ਕੁਮਾਰ ਤੇ ਨਿਪੁਨ ਸੋਨੀ, ਅਰਜਿਤ ਸੈਣੀ, ਬਲਵੀਰ ਕੁਮਾਰ ਸ਼ਾਰਦਾ ਵੀ ਮੌਜੂਦ ਸਨ | ਉਨ੍ਹਾਂ ਨੇ ਮਿਲ ਕੇ ਪਿੰਡ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਤੇ ਪਾਰਟੀ ਵਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਸੰਬੰਧਿਤ ਵਿਭਾਗਾਂ ਨਾਲ ਸਹਿਯੋਗ ਕਰਕੇ ਤੁਰੰਤ ਰਾਹਤ ਪਹੁੰਚਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਵੱਡੀ ਗਿਣਤੀ 'ਚ ਸਥਾਨਕ ਭਾਜਪਾ ਆਗੂ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਘਨੌਲੀ ਸਰਕਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਅਜੈਵੀਰ ਸਿੰਘ ਲਾਲਪੁਰਾ ਵਲੋਂ ਤਰਪਾਲਾਂ ਵੰਡੀਆਂ <br/> ਅਗਲੀ ਖ਼ਬਰ 20 ਕਿਲੋ 200 ਗ੍ਰਾਮ ਭੁੱਕੀ ਚੂਰਾ ਪੋਸਤ ਤੇ ਨਸ਼ਾ ਕਰਨ ਦੇ ਆਦੀ 4 ਵਿਅਕਤੀ ਗਿ੍ਫ਼ਤਾਰ <br/>
Ad Position 24