12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਜਪਾਲ ਕਟਾਰੀਆ ਨੇ ਰੋਪੜ ਹੈੱਡਵਰਕਸ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 05-09-2025
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਰੋਪੜ ਹੈਡਵਰਕਸ ਦਾ ਦੌਰਾ ਕਰਕੇ ਹੜ੍ਹ ਕਾਰਨ ਬਣੀ ਗੰਭੀਰ ਸਥਿਤੀ ਦਾ ਜਾਇਜ਼ਾ ਲਿਆ | ਇਸ ਤੋਂ ਪਹਿਲਾਂ ਉਹਨਾਂ ਨੇ ਨਹਿਰੀ ਆਰਾਮ ਘਰ ਰੂਪਨਗਰ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਰਾਜਪਾਲ ਨੇ ਸਪਸ਼ਟ ਨਿਰਦੇਸ਼ ਦਿੱਤੇ ਕਿ ਹੜ੍ਹ ਪੀੜਤ ਪਰਿਵਾਰਾਂ ਨੂੰ ਭੋਜਨ, ਪਾਣੀ, ਦਵਾਈਆਂ ਅਤੇ ਰਹਿਣ ਦੀ ਸਹੂਲਤ ਸਮੇਂ ਸਿਰ ਪਹੁੰਚਾਈ ਜਾਵੇ | ਉਹਨਾਂ ਖਾਸ ਤੌਰ 'ਤੇ ਜ਼ੋਰ ਦਿੱਤਾ ਕਿ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਯੋਜਨਾਬੱਧ ਢੰਗ ਨਾਲ ਕਦਮ ਚੁੱਕੇ ਜਾਣ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਪਾਲ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੋਵੇਂ ਪੂਰੀ ਤਾਕਤ ਨਾਲ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀਆਂ ਹਨ | ਜਿੱਥੇ ਪੰਜਾਬ ਸਰਕਾਰ ਦੀਆਂ ਟੀਮਾਂ ਦਿਨ-ਰਾਤ ਬਚਾਅ ਅਤੇ ਰਾਹਤ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ, ਉੱਥੇ ਕੇਂਦਰੀ ਮੰਤਰੀ ਅਤੇ ਕੇਂਦਰੀ ਟੀਮਾਂ ਵੀ ਇਲਾਕਿਆਂ ਦਾ ਦੌਰਾ ਕਰ ਰਹੀਆਂ ਹਨ |
ਸਰਵੇ ਤੋਂ ਬਾਅਦ ਹੀ ਜਾਰੀ ਹੁੰਦੀ ਹੈ ਸਹਾਇਤਾ-
ਰਾਜਪਾਲ ਕਟਾਰੀਆ ਨੇ ਸਪਸ਼ਟ ਕੀਤਾ ਕਿ ਕੁਦਰਤੀ ਆਫਤਾਂ ਦੀ ਸਹਾਇਤਾ ਹਮੇਸ਼ਾ ਸਰਵੇ ਕਰਨ ਉਪਰੰਤ ਹੀ ਜਾਰੀ ਹੁੰਦੀ ਹੈ | ਉਹਨਾਂ ਕਿਹਾ ਕਿ ਇਸ ਵਾਰ ਵੀ ਨੁਕਸਾਨ ਦੇ ਅੰਦਾਜ਼ੇ ਤੋਂ ਬਾਅਦ ਹੀ ਰਾਹਤ ਰਾਸ਼ੀ ਜਾਰੀ ਹੋਵੇਗੀ | ਫਸਲਾਂ ਅਤੇ ਘਰਾਂ ਦੇ ਨੁਕਸਾਨ ਬਾਰੇ ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਤੇ ਭੇਜੇ ਜਾ ਰਹੇ ਹਨ | ਉਨ੍ਹਾਂ ਪੱਤਰਕਾਰਾਂ ਵਲੋਂ ਵਾਰ-ਵਾਰ ਪੁੱਛੇ ਗਏ ਪੰਜਾਬ ਦੇ ਕੇਂਦਰ ਸਰਕਾਰ ਵੱਲ 60 ਹਜ਼ਾਰ ਕਰੋੜ ਦੇ ਬਕਾਏ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕੀਤਾ | ਉਹਨਾਂ ਕਿਹਾ ਕਿ ਉਹ ਹਾਲ ਹੀ ਵਿੱਚ ਆਏ ਹਨ, ਇਸ ਲਈ ਇਸ ਬਾਰੇ ਉਹਨਾਂ ਨੂੰ ਜਾਣਕਾਰੀ ਨਹੀਂ | ਹਾਲਾਂਕਿ ਉਹਨਾਂ ਇਹ ਭਰੋਸਾ ਜ਼ਰੂਰ ਦਿੱਤਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਰੇਨੇਜ ਸਿਸਟਮ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ | ਰਾਜਪਾਲ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਸ੍ਰੀ ਚਮਕੌਰ ਸਾਹਿਬ, ਨਾਰੰਗ ਦੌਰੇ ਤੋਂ ਬਾਅਦ ਰਾਜਪਾਲ ਕਟਾਰੀਆ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ | ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਗੁਰੂ ਘਰ ਨੂੰ ਰੁਮਾਲਾ ਸਾਹਿਬ ਭੇਂਟ ਕੀਤਾ | ਇਸ ਮੌਕੇ ਉਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਅਤੇ ਪ੍ਰਬੰਧਕਾਂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਡੀ.ਆਈ.ਜੀ. ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ ਗੁਰਨੀਤ ਸਿੰਘ ਖੁਰਾਣਾ, ਐਸ.ਜੀ.ਪੀ.ਸੀ. ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਆਈਏਐਸ ਅੰਡਰ ਟਰੇਨਿੰਗ ਅਭਿਮਨ ਨਿਊ ਮਲਕ, ਐਸਪੀ ਚੰਦ ਸਿੰਘ, ਐਸਪੀ ਗੁਰਦੀਪ ਸਿੰਘ ਗੋਸਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵੱਖ-ਵੱਖ ਮੰਗਾਂ ਸੰਬੰਧੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਹੜ੍ਹ ਰਾਹਤ ਤੇ ਖੇਤੀਬਾੜੀ ਸਮੱਗਰੀ ਲਈ 5 ਕਰੋੜ ਰੁਪਏ ਦੇਣ ਦਾ ਐਲਾਨ
Ad Position 24