12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਐਨ.ਐਸ.ਐਸ. ਵਲੰਟੀਅਰਾਂ ਨੇ ਹੜ੍ਹ ਪ੍ਰਭਾਵਿਤ ਖੱਡ ਬਠਲੌਰ ਖੇਤਰ 'ਚ ਬਚਾਅ ਤੇ ਰਾਹਤ ਕਾਰਜ ਚਲਾਏ

Ad Position 21
No active advertisement
ਅਜੀਤ ਡੈਸਕ 05-09-2025
ਰੂਪਨਗਰ, 4 ਸਤੰਬਰ (ਯਸ਼ਵੰਤ ਬੱਸੀ)-ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਦੇ ਚਾਂਸਲਰ ਨਿਰਮਲ ਸਿੰਘ ਰਿਆਤ ਦੀ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਵਲੋ ਹੜ੍ਹ ਪ੍ਰਭਾਵਿਤ ਖੇਤਰ 'ਚ ਬਚਾਅ ਅਤੇ ਰਾਹਤ ਕਾਰਜ ਚਲਾਏ ਗਏ | ਇਹਨਾਂ ਵਲੰਟੀਅਰਾਂ ਨੂੰ ਐਨ.ਐਸ.ਐਸ. ਕੋਆਰਡੀਨੇਟਰ ਸ੍ਰੀਮਤੀ ਰਤਨ ਕੌਰ ਦੀ ਨਿਗਰਾਨੀ ਵਿਚ ਰਾਹਤ ਕਾਰਜਾਂ ਦੇ ਕੇਂਦਰ ਪਿੰਡ ਖੱਡ ਬਠਲੌਰ ਲਈ ਵਾਈਸ ਚਾਂਸਲਰ ਡਾ. ਏ. ਐਸ. ਚਾਵਲਾ ਨੇ ਰਵਾਨਾ ਕੀਤਾ | ਕੌਮੀ ਸੇਵਾ ਯੋਜਨਾ ਵਲੰਟੀਅਰਾਂ ਨੇ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਮਿਲ ਕੇ ਸਰਗਰਮੀ ਨਾਲ ਕੰਮ ਕੀਤਾ, ਨੁਕਸਾਨ ਦੀ ਹੱਦ ਦਾ ਮੁਲਾਂਕਣ ਕੀਤਾ ਅਤੇ ਤੁਰੰਤ ਸਹਾਇਤਾ ਪ੍ਰਦਾਨ ਕੀਤੀ | ਉਹਨਾਂ ਵਲੋਂ ਸਿਹਤ ਸੰਭਾਲ ਸਹੂਲਤਾਂ ਯਕੀਨੀ ਬਣਾਉਣ ਲਈ ਪਰਿਵਾਰਾਂ ਨੂੰ ਮੈਡੀਕਲ ਕਿੱਟਾਂ ਵੰਡੀਆਂ ਗਈਆਂ | ਐਨ.ਐਸ.ਐਸ. ਵਲੰਟੀਅਰਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਾਣੀ ਦੇ ਵਹਾਅ ਨੂੰ ਮੋੜਨ ਅਤੇ ਜਾਨ ਮਾਲ ਦੇ ਹੋਰ ਨੁਕਸਾਨ ਨੂੰ ਘਟਾਉਣ ਲਈ ਰੇਤ ਅਤੇ ਪੱਥਰ ਦੀਆਂ ਰੁਕਾਵਟਾਂ ਤਿਆਰ ਕੀਤੀਆਂ | ਟੀਮ ਨੇ ਉੱਥੋਂ ਦੇ ਲੋਕਾਂ ਦੀਆਂ ਤੁਰੰਤ ਜ਼ਰੂਰਤਾਂ ਦਾ ਦਸਤਾਵੇਜ਼ੀਕਰਨ ਵੀ ਕੀਤਾ | ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਪ੍ਰੋਫੈਸਰ ਬੀ.ਐਸ. ਸਤਿਆਲ, ਡਾ. ਨਵਨੀਤ ਚੋਪੜਾ, ਡਾ. ਐਚ.ਪੀ.ਐਸ. ਧਾਮੀ, ਡਾ. ਆਸ਼ੂਤੋਸ਼ ਸ਼ਰਮਾ ਅਤੇ ਡਾ. ਸ਼ਿਆਮਲ ਕੋਇਲੇ ਨੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਂਵਾਂ 'ਤੇ ਲਿਜਾਉਣ ਲਈ ਬੱਸਾਂ ਸਮੇਤ ਐਮਰਜੈਂਸੀ ਮੈਡੀਕਲ ਸਹੂਲਤਾਂ ਉਪਲਬਧ ਕਰਾਉਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਸਥਾਨਕ ਨਿਵਾਸੀਆਂ ਵਲੋਂ ਐਨ.ਐਸ.ਐਸ. ਵਲੰਟੀਅਰਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ |


Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵੱਖ-ਵੱਖ ਮੰਗਾਂ ਸੰਬੰਧੀ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਦਿੱਤਾ ਮੰਗ ਪੱਤਰ <br/>
Ad Position 24