12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 05-09-2025
ਮੋਰਿੰਡਾ, 4 ਸਤੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਨੇੜੇ ਪਿੰਡ ਮੜੌਲੀ ਲਾਗੇ ਰੇਲਵੇ ਓਵਰਬਰਿੱਜ ਤੇ ਵਾਪਰੇ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜਖਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਗੁਰਮੁੱਖ ਸਿੰਘ ਸ਼ਹਿਰੀ ਮੋਰਿੰਡਾ ਨੇ ਦੱਸਿਆ ਕਿ ਜਗਦੀਪ ਸਿੰਘ ਵਾਸੀ ਪਿੰਡ ਰਾਜੇਵਾਲ (ਲੁਧਿਆਣਾ) ਨੇ ਪੁਲਿਸ ਨੂੰ ਲਿਖਾਏ ਬਿਆਨਾਂ ਵਿਚ ਦੱਸਿਆ ਕਿ ਉਹ ਰੋਜ ਦੀ ਤਰ੍ਹਾਂ ਆਪਣੀ ਮਹਿੰਦਰਾ ਪਿਕਅਪ ਗੱਡੀ ਨੰਬਰ ਪੀ.ਬੀ. 10 ਜੇ.ਏ. 4925 ਵਿਚ ਸਮਰਾਲੇ ਤੋਂ ਦੁੱਧ ਲੈ ਕੇ ਮੋਹਾਲੀ ਜਾ ਰਿਹਾ ਸੀ, ਉਸਦੇ ਨਾਲ ਉਸਦਾ ਸਾਥੀ ਗੁਰਵਿੰਦਰ ਸਿੰਘ ਨਾਲ ਸੀ | ਉਹਨਾਂ ਦੱਸਿਆ ਕਿ ਜਦੋਂ ਉਹ ਮੋਰਿੰਡਾ ਨੇੜਲੇ ਪਿੰਡ ਮੜੌਲੀ ਦੇ ਓਵਰਬਿ੍ਜ ਕੋਲ ਪਹੁੰਚੇ ਤਾਂ ਇੱਕ ਮੋਟਰਸਾਇਕਲ ਨੂੰ ਬਚਾਉਂਦਿਆਂ ਉਸਦੀ ਗੱਡੀ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਬਿ੍ਜ ਦੀ ਰੇਲਿੰਗ ਨਾਲ ਟਕਰਾ ਗਈ | ਰਾਹਗੀਰਾਂ ਨੇ ਦੋਵਾਂ ਨੂੰ ਗੱਡੀ ਵਿਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਵਲੋਂ 20 ਸਾਲਾ ਗੁਰਵਿੰਦਰ ਸਿੰਘ ਨੂੰ ਮਿ੍ਤਕ ਐਲਾਨ ਦਿੱਤਾ ਅਤੇ ਜਗਦੀਪ ਸਿੰਘ ਨੂੰ ਪੀ.ਜੀ.ਆਈ. ਚੰਡੀਗੜ ਵਿਖੇ ਇਲਾਜ ਲਈ ਭੇਜ ਦਿੱਤਾ | ਮੋਰਿੰਡਾ ਪੁਲਿਸ ਨੇ ਜਗਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਫੱਸੇ ਵਿਖੇ ਸਤਲੁਜ ਦਾ ਪਾਣੀ ਲਗਾ ਰਿਹਾ ਢਾਹ, ਇਲਾਕੇ ਦੇ ਲੋਕਾਂ ਵਲੋਂ ਥੈਲੇ ਲਗਾਉਣ ਦਾ ਕੰਮ ਜਾਰੀ <br/> ਅਗਲੀ ਖ਼ਬਰ ਐਨ.ਐਸ.ਐਸ. ਵਲੰਟੀਅਰਾਂ ਨੇ ਹੜ੍ਹ ਪ੍ਰਭਾਵਿਤ ਖੱਡ ਬਠਲੌਰ ਖੇਤਰ 'ਚ ਬਚਾਅ ਤੇ ਰਾਹਤ ਕਾਰਜ ਚਲਾਏ
Ad Position 24