ਰੂਪਨਗਰ, 4 ਸਤੰਬਰ (ਸਟਾਫ਼ ਰਿਪੋਰਟਰ)-ਪੰਜਾਬ ਰਾਜ ਕਾਨੂਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ-ਕਮ-ਸੀਜੀਐਮ ਸ਼੍ਰੀਮਤੀ ਅਮਨਦੀਪ ਕੌਰ ਵਲੋਂ ਰੂਪਨਗਰ ਦੇ ਸਭ ਤੋਂ ਵੱਧ ਹੜ੍ਹ ਦੀ ਮਾਰ ਹੇਠਾਂ ਆਏ ਇਲਾਕਿਆਂ ਵਿਚ ਪੀੜੀਤਾਂ ਲਈ ਰਾਹਤ ਸਮੱਗਰੀ ਭੇਜੀਆਂ ਗਈਆਂ | ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਰਾਹਤ ਸਮੱਗਰੀ ਵਿਚ ਰੋਜ਼ਮਰਾ ਦੀ ਵਰਤੋਂ ਵਾਲੀਆਂ ਜ਼ਰੂਰੀ ਚੀਜ਼ਾਂ, ਖਾਣ-ਪੀਣ ਦਾ ਸਮਾਨ, ਅਤੇ ਹੋਰ ਜੀਵਨ ਯਾਪਨ ਲਈ ਲੋੜੀਂਦੀ ਵਸਤੂਆਂ ਸ਼ਾਮਲ ਕੀਤੀਆਂ ਗਈਆਂ | ਇਹ ਸਮੱਗਰੀ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਅਤੇ ਖੇਤਰਾਂ ਵਿੱਚ ਪਹੁੰਚਾਈ ਜਾਵੇਗੀ ਤਾਂ ਜੋ ਪੀੜਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ | ਇਸ ਮੌਕੇ ਉਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ ਅਤੇ ਇਕ-ਦੂਜੇ ਦੀ ਸਹਾਇਤਾ ਕਰਕੇ ਸਮਾਜਿਕ ਜ਼ਿੰਮੇਵਾਰੀ ਨਿਭਾਉਣ | ਅਥਾਰਟੀ ਵਲੋਂ ਇਹ ਵੀ ਯਕੀਨੀ ਬਣਾਇਆ ਗਿਆ ਕਿ ਰਾਹਤ ਸਮੱਗਰੀ ਸਮੇਂ-ਸਿਰ ਅਤੇ ਸਹੀ ਤਰੀਕੇ ਨਾਲ ਪੀੜਤ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ |