ਪੁਰਖਾਲੀ, 4 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਇਲਾਕੇ ਦੇ ਸ਼ਿਵਾਲਿਕ ਦੀਆਂ ਪਹਾੜੀਆਂ ਦੀ ਬੁੱਕਲ 'ਚ ਵਸੇ ਪਿੰਡ ਮਾਜਰੀ ਘਾੜ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਦੀ ਦੀ ਆ ਰਹੀ ਸਮੱਸਿਆ ਨੂੰ ਲੈ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ 15-16 ਘਰਾਂ ਦੇ ਆਉਣ-ਜਾਣ ਲਈ ਆਵਾਜਾਈ ਦਾ ਇੱਕੋ ਇਕ ਸਾਧਨ ਨਦੀ ਦਾ ਪੁੱਲ ਪਿਛਲੇ ਸਾਲਾਂ ਦੌਰਾਨ ਪਈਆਂ ਬਰਸਾਤਾਂ ਦੌਰਾਨ ਟੁੱਟ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਅਤੇ ਬਾਬਾ ਜੀ ਦੇ ਦਰਬਾਰ ਆਉਣ ਵਾਲੀਆਂ ਸੰਗਤਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕ ਖੱਡ ਵਿਚੋਂ ਆਪਣੀ ਜਾਨ ਜੋਖਮ ਵਿਚ ਪਾ ਕੇ ਲੰਘਣ ਲਈ ਮਜਬੂਰ ਹਨ | ਜਾਂ ਫਿਰ ਆਪਣੇ ਘਰਾਂ ਬੈਠਣ ਲਈ ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਹੜ੍ਹਾਂ ਦੌਰਾਨ ਉਨ੍ਹਾਂ ਦੀ ਸੰਸਥਾ ਇਨਸਾਨੀਅਤ ਪਹਿਲਾਂ ਵਲੋਂ ਨਿੱਜੀ ਖਰਚੇ ਰਾਹੀਂ ਇਸ ਆਰਜ਼ੀ ਤੌਰ 'ਤੇ ਮਿੱਟੀ ਪੁਆ ਕੇ ਰਸਤਾ ਬਣਾਇਆ ਗਿਆ ਸੀ, ਪਰ ਸਰਕਾਰ ਨੇ ਇਸ ਸੰਵੇਦਨਸ਼ੀਲ ਮਾਮਲੇ ਵਿਚ ਕਦੇ ਵੀ ਗੰਭੀਰਤਾ ਨਹੀਂ ਦਿਖਾਈ | ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਉਕਤ ਰਸਤਾ ਫਿਰ ਖਰਾਬ ਹੋ ਗਿਆ | ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਇਲਾਕੇ ਦੇ ਲੋਕ ਕਈ ਸਾਲਾਂ ਤੋਂ ਇਸ ਮੁੱਦੇ ਨਾਲ ਜੂਝ ਰਹੇ ਹਨ ਪਰ ਵਿਧਾਇਕ ਅਤੇ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਲੱਭਿਆ ਗਿਆ | ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਨਦੀ ਤੇ ਜਲਦ ਤੋਂ ਜਲਦ ਪੱਕਾ ਪੁੱਲ ਬਣਾਇਆ ਜਾਵੇ ਤਾਂ ਜੋ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਨੂੰ ਬਰਸਾਤ ਦੇ ਦਿਨਾਂ ਦੌਰਾਨ ਫੌਰੀ ਰਾਹਤ ਮਿਲ ਸਕੇ | ਇਸ ਮੌਕੇ ਓਾਕਾਰ ਅਬਿਆਣਾ, ਬਾਠ ਮਗਰੋੜ, ਸੁਰਜੀਤ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ, ਮਹਿੰਦਰ ਸਿੰਘ, ਬਾਲਕਾ ਰਾਮ, ਬਿੰਦਰ ਸਿੰਘ, ਤਰਸੇਮ ਸਿੰਘ ਅਤੇ ਹੋਰ ਪਿੰਡ ਵਾਸੀ ਹਾਜਰ ਸਨ |