12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਪ੍ਰਭਾਵਿਤ ਮਰੀਜ਼ਾਂ ਨੂੰ ਪਹਿਲ ਦੇ ਆਧਾਰ 'ਤੇ ਦਿੱਤੀਆਂ ਜਾ ਰਹੀਆਂ ਹਨ ਸਿਹਤ ਸੇਵਾਵਾਂ - ਡਾ. ਬਲਵਿੰਦਰ ਕੌਰ <br/>

Ad Position 21
No active advertisement
ਅਜੀਤ ਡੈਸਕ 05-09-2025
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਵਲੋਂ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾ ਕੇ ਮੈਡੀਕਲ ਸਹੂਲਤਾਂ ਦਾ ਜਾਇਜ਼ਾ ਲਿਆ | ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਮੌਜੂਦਾ ਸਥਿਤੀ ਦੇ ਮੱਦੇ ਨਜ਼ਰ ਨਿਰੰਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਤਕਰੀਬਨ 33 ਰੈਪਿਡ ਰਿਸਪਾਂਸ ਮੈਡੀਕਲ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਵਿਚ ਜ਼ਿਲ੍ਹਾ ਹਸਪਤਾਲ ਰੋਪੜ ਅਧੀਨ 02, ਸ੍ਰੀ ਅਨੰਦਪੁਰ ਸਾਹਿਬ ਵਿਖੇ 02, ਨੰਗਲ ਵਿਖੇ 01, ਸ੍ਰੀ ਚਮਕੌਰ ਸਾਹਿਬ ਵਿਖੇ 05, ਮੋਰਿੰਡਾ ਵਿਖੇ 01, ਨੂਰਪੁਰ ਬੇਦੀ ਵਿਖੇ 07, ਭਰਤਗੜ ਵਿਖੇ 08, ਅਤੇ ਕੀਰਤਪੁਰ ਸਾਹਿਬ ਦੇ ਇਲਾਕੇ ਵਿਖੇ 07 ਮੈਡੀਕਲ ਰਿਸਪਾਂਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ, ਇਸ ਦੇ ਨਾਲ ਹੀ 20 ਐਂਬੂਲੈਂਸਾਂ ਨੂੰ ਤਾਇਨਾਤ ਕੀਤਾ ਗਿਆ ਹੈ | ਇਸ ਦੇ ਇਲਾਵਾ 34 ਮੈਡੀਕਲ ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿਚ ਤਕਰੀਬਨ 769 ਲੋਕਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ ਹਨ, ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਹੜ੍ਹ ਪੀੜਤ ਇਲਾਕਿਆਂ ਵਿਚ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਅਤੇ ਓ. ਆਰ.ਐਸ. ਦੇ ਪੈਕਟ ਵੰਡੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸ੍ਰੀ ਚਮਕੌਰ ਸਾਹਿਬ ਦੇ ਦਾਉਦਪੁਰ ਅਤੇ ਫੱਸੇ, ਨੂਰਪੁਰ ਬੇਦੀ ਬਲਾਕ ਦੇ ਸ਼ਾਹਪੁਰ ਬੇਲਾ ਅਤੇ ਬੱਸੀ ਅਤੇ ਕੀਰਤਪੁਰ ਸਾਹਿਬ ਦੇ ਚੰਦਪੁਰ ਬੇਲਾ ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਿਸੀ ਵੀ ਤਰ੍ਹਾਂ ਦੀ ਕੋਈ ਵੀ ਐਮਰਜੈਂਸੀ ਹੋਵੇ ਤਾਂ ਤੁਰੰਤ ਸਿਵਲ ਸਰਜਨ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਸਬੰਧਿਤ ਐਸ.ਐਮ.ਓਜ਼. ਨੂੰ ਵੀ ਕਿਹਾ ਕਿ ਦਵਾਈਆਂ ਦਾ ਸਟਾਕ ਪੂਰਾ ਹੋਣਾ ਚਾਹੀਦਾ ਹੈ ਤੇ ਹੜ ਪ੍ਰਭਾਵਿਤ ਖੇਤਰਾਂ ਵਿਚੋਂ ਆਏ ਮਰੀਜ਼ਾਂ ਨੂੰ ਪਹਿਲ ਦੇ ਅਧਾਰ 'ਤੇ ਚੈਕਅੱਪ ਕੀਤਾ ਜਾਵੇ | ਉਨ੍ਹਾਂ ਸਟਾਫ਼ ਨੂੰ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਜ਼ਰੂਰਤ ਅਨੁਸਾਰ ਫੋਗਿੰਗ ਵੀ ਕਰਵਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਥਲੀ ਖੁਰਦ ਵਾਸੀਆਂ ਵਲੋਂ ਹੜ੍ਹ ਪੀੜਤਾਂ ਦੇ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ <br/> ਅਗਲੀ ਖ਼ਬਰ ਸੰਗਤਪੁਰ ਦੇ ਵੱਡੇ ਪੁਲ ਲਾਗੇ ਸਤਲੁਜ ਦਰਿਆ ਦੇ ਕਿਨਾਰੇ ਲੱਗੇ ਡੰਗੇ ਕਈ ਥਾਵਾਂ ਤੋਂ ਦਰਿਆ ਦੇ ਪਾਣੀ 'ਚ ਸਮਾਏ <br/>
Ad Position 24