12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਵਿਧਾਇਕ ਚੱਢਾ ਦੇ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਸਿਹਤ ਵਿਭਾਗ ਵਲੋਂ ਮੈਡੀਕਲ ਜਾਂਚ ਕੈਂਪ <br/>

Ad Position 21
No active advertisement
ਅਜੀਤ ਡੈਸਕ 05-09-2025
ਨੂਰਪੁਰ ਬੇਦੀ, 4 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹੜ੍ਹ ਪੀੜਤ ਲੋਕਾਂ ਦੀ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ | ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਨੀਤ ਭਾਰਦਵਾਜ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲਗਾਤਾਰ ਰਾਹਤ ਕੈਂਪ ਲਗਾਏ ਜਾ ਰਹੇ ਹਨ | ਅਬਿਆਣਾ, ਸ਼ਾਹਪੁਰ, ਸਰਾਏ, ਬਸੀ ਸਮੇਤ ਕਈ ਪਿੰਡਾਂ ਵਿਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕੀਤੀ ਗਈ ਅਤੇ ਜ਼ਰੂਰਤਮੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਾ ਸਿਰਫ਼ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ, ਸਗੋਂ ਉਹਨਾਂ ਨੂੰ ਸਿਹਤ ਸੰਬੰਧੀ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ | ਉਨਾਂ ਕਿਹਾ ਕਿ ਜਦੋਂ ਤੱਕ ਹੜ੍ਹਾਂ ਦੀ ਸਥਿਤੀ ਠੀਕ ਨਹੀਂ ਹੋ ਜਾਂਦੀ ਉਦੋਂ ਤੱਕ ਸਿਹਤ ਜਾਂਚ ਜਾਰੀ ਰਹਿਣਗੇ | ਵਿਧਾਇਕ ਚੱਢਾ ਨੇ ਕਿਹਾ ਕਿ ਹੜ੍ਹ ਕਾਰਨ ਪੈਦਾ ਹੋਏ ਸੰਕਟ ਸਮੇਂ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਲੋਕਾਂ ਦੇ ਨਾਲ ਖੜ੍ਹੇ ਹਨ | ਉਨਾਂ ਕਿਹਾ ਕਿ ਐਨ.ਡੀ.ਆਰ.ਐਫ. ਦੀਆਂ ਟੀਮਾਂ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਮੈਦਾਨ ਵਿੱਚ ਕੰਮ ਕਰ ਰਹੀਆਂ ਹਨ, ਜਦਕਿ ਸਿਹਤ ਵਿਭਾਗ ਦੀਆਂ ਟੀਮਾਂ ਬਿਮਾਰੀਆਂ ਤੋਂ ਬਚਾਅ ਲਈ ਪਿੰਡ-ਪਿੰਡ ਜਾ ਕੇ ਸੇਵਾ ਕਰ ਰਹੀਆਂ ਹਨ | ਇੱਥੋਂ ਤੱਕ ਕਿ ਹੜ੍ਹ ਦਾ ਖਤਰਾ ਟਲਣ ਤੋਂ ਬਾਅਦ ਵੀ ਕੁੱਝ ਹਫ਼ਤਿਆਂ ਲਈ ਇਹ ਮੈਡੀਕਲ ਕੈਂਪ ਜਾਰੀ ਰੱਖੇ ਜਾਣਗੇ ਤਾਂ ਜੋ ਕਿਸੇ ਵੀ ਕਿਸਮ ਦੀ ਬਿਮਾਰੀ ਫੈਲਣ ਤੋਂ ਰੋਕਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਬਾਬਾ ਸਤਨਾਮ ਸਿੰਘ ਨੂਰਪੁਰ ਬੇਦੀ ਦੀਆਂ ਸੰਗਤਾਂ ਨਾਲ ਰਾਹਤ ਕਾਰਜਾਂ 'ਚ ਜੁਟੇ <br/>
Ad Position 24