12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੁਫ਼ਤ ਮੈਡੀਕਲ ਕੈਂਪਾਂ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 05-09-2025
ਨੂਰਪੁਰ ਬੇਦੀ, 4 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਰੀ ਬਾਰਿਸ਼ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਿਹਤ ਸੰਬੰਧੀ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ, ਭਾਜਪਾ ਜ਼ਿਲ੍ਹਾ ਰੂਪਨਗਰ ਵਲੋਂ ਇਨਸਾਨੀਅਤ ਪਹਿਲਾਂ ਵਲੋਂ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਅਤੇ ਗਲੋਬਲ ਪੰਜਾਬੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੱਜ ਪਿੰਡ ਮਾਧੋਪੁਰ ਤੋਂ ਮੁਫ਼ਤ ਮੈਡੀਕਲ ਜਾਂਚ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ | ਕੈਂਪ ਇੰਚਾਰਜ ਬਾਬਾ ਪਰਮਜੀਤ ਸਿੰਘ ਰੋਲੂਮਾਜਰਾ ਨੇ ਦੱਸਿਆ ਕਿ ਹੜ੍ਹ ਕਾਰਨ ਪ੍ਰਭਾਵਿਤ ਪਿੰਡਾਂ ਵਿਚ ਸਿਹਤ ਸਹੂਲਤਾਂ ਦੀ ਕਮੀ ਨੂੰ ਪੂਰਾ ਕਰਨ ਲਈ, ਇਹ ਕੈਂਪ ਲੋਕਾਂ ਨੂੰ ਫੌਰੀ ਰਾਹਤ ਪ੍ਰਦਾਨ ਕਰਨ ਲਈ ਲਗਾਏ ਜਾ ਰਹੇ ਹਨ | ਕੈਂਪਾਂ ਵਿਚ ਮੁਫ਼ਤ ਮੈਡੀਕਲ ਜਾਂਚ ਦੇ ਨਾਲ ਨਾਲ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਹ ਕੈਂਪ ਅਜੈਵੀਰ ਸਿੰਘ ਲਾਲਪੁਰਾ ਜੋ ਕਿ ਵਰਲਡ ਕੈਂਸਰ ਕੇਅਰ (ਇੰਡੀਆ) ਦੇ ਡਾਇਰੈਕਟਰ ਹਨ, ਦੀ ਅਗਵਾਈ 'ਚ ਇਕਬਾਲ ਸਿੰਘ ਲਾਲਪੁਰਾ ਅਤੇ ਡਾ ਕੁਲਵੰਤ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੱਲਣਗੇ | ਧਰਮਿੰਦਰ ਸਿੰਘ ਭਿੰਦਾ, ਭਾਜਪਾ ਝਾਂਡੀਆਂ ਕਲਾਂ ਮੰਡਲ ਪ੍ਰਧਾਨ, ਨੇ ਕਿਹਾ ਕਿ ਇਹ ਯਤਨ ਪੂਰੇ ਨੂਰਪੁਰ ਬੇਦੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਅਗਲੇ ਦਿਨਾਂ ਵਿਚ ਵੀ ਜਾਰੀ ਰਹੇਗਾ | ਵਲੰਟੀਅਰਾਂ ਵਿਚ ਕਮਲਜੀਤ ਸਿੰਘ, ਕਰਨ ਸਿੰਘ, ਰਜਿੰਦਰ ਸਿੰਘ, ਪਰਮਜੀਤ ਸਿੰਘ ਫੌਜੀ, ਪਿ੍ਤਪਾਲ ਸਿੰਘ, ਮਨਜੀਤ ਸਿੰਘ, ਓਾਕਾਰ ਸਿੰਘ, ਨਿਰੰਜਨ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਖੁਸ਼ੀ ਰਾਮ, ਰਾਮ ਸਰੂਪ, ਹਜ਼ਾਰੀ ਲਾਲ, ਦਿਲਬਾਗ ਸਿੰਘ ਅਤੇ ਨਿਰਮਲ ਸਿੰਘ ਸ਼ਾਮਲ ਸਨ | ਜ਼ਿਲ੍ਹਾ ਪ੍ਰਧਾਨ ਲਾਲਪੁਰਾ ਨੇ ਦੱਸਿਆ ਕਿ ਭਾਜਪਾ ਦਾ ਮੁੱਖ ਉਦੇਸ਼ ਹਰ ਹੜ੍ਹ ਪ੍ਰਭਾਵਿਤ ਪਰਿਵਾਰ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਹੈ | ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਕੋਈ ਵੀ ਵਿਅਕਤੀ ਬਿਨਾਂ ਸਹਾਇਤਾ ਦੇ ਨਾ ਰਹਿ ਜਾਵੇ, ਇਸ ਲਈ ਸਾਡੀਆਂ ਟੀਮਾਂ ਪਿੰਡ ਪਿੰਡ ਜਾ ਕੇ ਲੋਕਾਂ ਦੀ ਸਿਹਤ ਦੀ ਦੇਖਭਾਲ ਕਰ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਮਾਰ ਚਲ ਰਹੇ ਪਿੰਡਾਂ ਦਾ ਕੀਤਾ ਸੀ.ਪੀ.ਆਈ.ਐਮ. ਦੇ ਆਗੂਆਂ ਨੇ ਕੀਤਾ ਦੌਰਾ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਸੇਵਾ ਸਦਨ ਤੇ ਗੰਭੀਰਪੁਰ ਰਿਹਾਇਸ਼ ਵਿਚ ਸਥਾਪਿਤ ਕੀਤੇ ਹੈਲਪ ਡੈਸਕ <br/>
Ad Position 24