12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੁਰਖਾਲੀ ਦੀਆਂ ਸੜਕਾਂ 'ਤੇ ਬੇਸਹਾਰਾ ਪਸ਼ੂਆਂ ਦੀ ਭਰਮਾਰ, ਪ੍ਰਸ਼ਾਸਨ ਨਹੀਂ ਲੈ ਰਿਹਾ ਲੋਕਾਂ ਦੀ ਆ ਕੇ ਸਾਰ <br/>

Ad Position 21
No active advertisement
ਅਜੀਤ ਡੈਸਕ 05-09-2025
ਪੁਰਖਾਲੀ, 4 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਵਿਖ਼ੇ ਬੇਸਹਾਰਾ ਪਸ਼ੂਆਂ ਦੀ ਵਧ ਰਹੀ ਭਰਮਾਰ ਇਲਾਕਾ ਵਾਸੀਆਂ ਲਈ ਸਿਰਦਰਦੀ ਬਣੀ ਹੋਈ ਹੈ | ਇਸ ਸਬੰਧੀ ਨਿਰਮਲ ਸਿੰਘ ਸਰਪੰਚ ਪੁਰਖਾਲੀ, ਸਾਬਕਾ ਸਰਪੰਚ ਬਲਜੀਤ ਸਿੰਘ, ਸੇਵਾ ਮੁਕਤ ਐਕਸੀਅਨ ਗੁਰਪਾਲ ਸਿੰਘ, ਸਾਬਕਾ ਸਰਪੰਚ ਦਿਲਬਰ ਸਿੰਘ, ਆੜ੍ਹਤੀ ਮੇਜਰ ਸਿੰਘ, ਜ਼ਿਲ੍ਹਾ ਕਿਸਾਨ ਕਾਂਗਰਸ ਦੇ ਪ੍ਰਧਾਨ ਹਰਪ੍ਰੀਤ ਸਿੰਘ ਹਿਰਦਾਪੁਰ, ਜਨਰਲ ਸਕੱਤਰ ਗੁਰਜੀਤ ਸਿੰਘ ਚੈੜੀਆਂ, ਕਿਸਾਨ ਆਗੂ ਦਿਲਬਰ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ ਪੰਜੋਲੀ, ਸਾਬਕਾ ਸਰਪੰਚ ਗੁਰਚਰਨ ਸਿੰਘ ਚੰਨੀ ਮੀਆਂਪੁਰ, ਸਾਬਕਾ ਸਰਪੰਚ ਸ਼ਹਿਬਾਜ਼ ਸਿੰਘ ਪੰਜੋਲਾ, ਕਾਮਰੇਡ ਕੁਲਵੰਤ ਸਿੰਘ ਪੰਜੋਲਾ, ਨੇਤਰ ਸਿੰਘ ਪੰਜੋਲੀ ਆਦਿ ਸਖਸ਼ੀਅਤਾਂ ਨੇ ਕਿਹਾ ਕਿ ਸਰਕਾਰਾਂ ਵਲੋਂ ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਗਊਸ਼ਾਲਾਵਾਂ ਬਣਾਉਣ ਦੇ ਦਾਅਵੇ ਸਭ ਝੂਠ ਸਾਬਿਤ ਹੋਏ ਹਨ ਉਨ੍ਹਾਂ ਦੱਸਿਆ ਕਿ ਪੁਰਖਾਲੀ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ 'ਚ ਆਵਾਰਾ ਪਸ਼ੂਆਂ ਦੀ ਗਿਣਤੀ ਬਹੁਤ ਜਿਆਦਾ ਵੱਧ ਗਈ ਹੈ | ਉਨ੍ਹਾਂ ਦੱਸਿਆ ਕਿ ਪੁਰਖਾਲੀ ਬੱਸ ਅੱਡੇ ਤੋਂ ਲੈ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਤੱਕ ਅਵਾਰਾ ਪਸ਼ੂਆਂ ਦੀ ਪੂਰੀ ਸਰਦਾਰੀ ਰਹਿੰਦੀ ਹੈ ਉਨ੍ਹਾਂ ਦੱਸਿਆ ਕਿ ਆਵਾਰਾ ਪਸ਼ੂਆਂ ਦੀ ਦਹਿਸ਼ਤ ਕਾਰਨ ਬੱਚਿਆਂ ਨੂੰ ਸਕੂਲ ਜਾਣਾ ਔਖਾ ਹੋਇਆ ਪਿਆ ਹੈ ਅਤੇ ਆਮ ਲੋਕਾਂ ਨੂੰ ਘਰੋਂ ਬਾਹਰ ਨਿਕਲਣਾ ਅਤੇ ਸੜਕ ਪਾਰ ਕਰਨੀ ਸਭ ਔਖਾ ਹੋਇਆ ਪਿਆ ਹੈ | ਉਨ੍ਹਾਂ ਦੱਸਿਆ ਕਿ ਇਹ ਜਿਆਦਾਤਰ ਪਸ਼ੂ ਪੁਰਖਾਲੀ ਸਕੂਲ ਦੇ ਨੇੜੇ ਤੇੜੇ ਘੁੰਮਦੇ ਰਹਿੰਦੇ ਹਨ ਅਤੇ ਬੈਠੇ ਰਹਿੰਦੇ ਹਨ, ਜੋ ਕਿ ਬੱਚਿਆਂ ਲਈ ਵੱਡੀ ਸਿਰਦਰਦੀ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੀ ਕੋਈ ਸਾਰ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਹ ਪਸ਼ੂ ਕਿਸੇ ਦਾ ਵੀ ਜਾਨੀ ਨੁਕਸਾਨ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਸਨ ਇਨਕਲੇਵ ਟਾਵਰ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ <br/> ਅਗਲੀ ਖ਼ਬਰ ਦਰਿਆਵਾਂ ਨੂੰ ਚੈਨਲਾਈਜ਼ ਕਰਨਾ ਸਮੇਂ ਦੀ ਲੋੜ ਤੇ ਮੁੱਖ ਮੰਗ-ਬਲਰਾਮ ਪਰਾਸ਼ਰ <br/>
Ad Position 24