13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੰਸਦ ਮੈਂਬਰ ਕੰਗ ਵਲੋਂ ਭਾਖੜਾ ਨਹਿਰ ਡਾਢੀ ਨੇੜੇ ਨੁਕਸਾਨੀਆਂ ਸਲੈਬਾਂ ਦੀ ਮੁਰੰਮਤ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 05-09-2025
ਬੁੰਗਾ ਸਾਹਿਬ, 4 ਸਤੰਬਰ (ਸੁਖਚੈਨ ਸਿੰਘ ਰਾਣਾ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਭਾਖੜਾ ਨਹਿਰ ਦੇ ਕੰਢਿਆਂ ਉੱਤੇ ਪਿੰਡ ਡਾਢੀ ਕੀਰਤਪੁਰ ਸਾਹਿਬ ਨੇੜੇ ਨੁਕਸਾਨੀਆਂ ਸਲੈਬਾਂ ਦੀ ਮੁਰੰਮਤ ਕਾਰਜਾਂ ਦਾ ਮੁਆਇਨਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਜਸਪ੍ਰੀਤ ਸਿੰਘ, ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਸਥਾਨਕ ਵਾਸੀ ਵੀ ਹਾਜ਼ਰ ਸਨ | ਇਸ ਮੌਕੇ ਉਹਨਾਂ ਨੇ ਮੁਰੰਮਤ ਕੰਮਾਂ ਦੀ ਗਤੀਵਿਧੀ ਦਾ ਧਿਆਨ ਨਾਲ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਲੋਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਕੰਮ ਸਮੇਂ ਬੱਧ ਪੂਰੇ ਕੀਤੇ ਜਾਣ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਨਹਿਰ ਦੇ ਕੰਢਿਆਂ ਦੀ ਪੱਕੀ ਮੁਰੰਮਤ ਤੇ ਮਜ਼ਬੂਤੀ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸੇ ਵੀ ਸੰਭਾਵੀ ਖਤਰੇ ਤੋਂ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਕਮਿੱਕਰ ਸਿੰਘ ਡਾਢੀ ਹਲਕਾ ਕੋਆਰਡੀਨੇਟਰ, ਪਰਮਿੰਦਰ ਸਿੰਘ ਜਿੰਮੀ, ਕੇਸਰ ਸਿੰਘ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨਾਲ ਮਾਝੇ ਤੇ ਦੁਆਬੇ ਨੂੰ ਜੋੜਨ ਵਾਲਾ ਸੂਬੇ ਦਾ ਸਭ ਤੋਂ ਲੰਮਾ ਪੁਲ ਵੀ ਲੜ ਰ... ਅਗਲੀ ਖ਼ਬਰ ਸਨ ਇਨਕਲੇਵ ਟਾਵਰ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ <br/>
Ad Position 24