13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ੍ਰੀ ਚਮਕੌਰ ਸਾਹਿਬ ਵਿਖੇ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨਾ ਦੀ ਯਾਦ 'ਚ ਕਰਵਾਇਆ ਬਰਸੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 05-09-2025
ਸ੍ਰੀ ਚਮਕੌਰ ਸਾਹਿਬ, 4 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅੱਜ ਸ਼ੋ੍ਰਮਣੀ ਅਕਾਲੀ ਦਲ (ਅ) ਵੱਲੋਂ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨਾ ਦੀ ਸਾਲਾਨਾ ਬਰਸੀ ਸਮਾਗਮ ਕਰਵਾਏ ਗਏ,ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਢਾਡੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਢਾਡੀ ਜਥਿਆਂ ਨੇ ਸੰਗਤਾਂ ਨੂੰ ਸ਼ਹੀਦਾਂ ਦੀਆਂ ਗਾਥਾਵਾਂ ਸੁਣਾ ਕੇ ਜੋਸ਼ ਪੈਦਾ ਕਰ ਦਿੱਤਾ | ਇਸ ਮੌਕੇ ਵਿਸ਼ੇਸ਼ ਤੋਰ ਤੇ ਪੁੱਜੇ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਹੀ ਕੌਮਾਂ ਸਦਾ ਚੜ੍ਹਦੀ ਕਲਾ ਵਿਚ ਹੁੰਦੀਆਂ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਦੀਆਂ ਹਨ ਤੇ ਉਨ੍ਹਾਂ ਦੀ ਯਾਦਾਂ ਨੂੰ ਮਨਾ ਕੇ ਉਨ੍ਹਾਂ ਦੀਆਂ ਬਹਾਦਰੀ ਦੇ ਸ਼ੋਅਲੇ ਗਾਏ ਜਾਂਦੇ ਹਨ | ਪਾਰਟੀ ਦੇ ਕੌਮੀ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਕੌਮੀ ਜ/ਸ ਪ੍ਰੋ:ਮਹਿੰਦਰਪਾਲ ਸਿੰਘ, ਕੁਲਦੀਪ ਸਿੰਘ ਭਾਗੋਵਾਲ, ਤੇ ਅਮਿ੍ਤਪਾਲ ਸਿੰਘ ਛੰਦੜਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ, ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਤੇਜ ਕੌਰ, ਯੂਥ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਜਤਿੰਦਰ ਸਿੰਘ ਦਿਓਲ, ਜ਼ਿਲ੍ਹਾ ਯੂਥ ਪ੍ਰਧਾਨ ਬੀਬੀ ਪ੍ਰੀਤਮ ਕੌਰ ਜਟਾਣਾ, ਪ੍ਰੀਤਮ ਸਿੰਘ ਪ੍ਰਧਾਨ ਜ਼ਿਲ੍ਹਾ ਲੁਧਿਆਣਾ, ਗੁਰਪ੍ਰੀਤ ਸਿੰਘ , ਸਿੰਗਾਰਾ ਸਿੰਘ ਬਡਲਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੱਕਾਂ ਦੀ ਲੜਾਈ ਲੜਦਿਆਂ ਸ਼ਹਾਦਤਾਂ ਪਾਉਣੀਆਂ ਸੂਰਬੀਰ ਕੌਮਾਂ ਦੇ ਹਿੱਸੇ ਹੀ ਆਈਆਂ ਹਨ ਤੇ ਸਿੱਖ ਕੌਮ ਇਨ੍ਹਾਂ ਸੂਰਬੀਰ ਕੌਮਾਂ ਵਿਚ ਸਭ ਤੋਂ ਮੁਹਰਲੀ ਕਤਾਰ ਵਿਚ ਸ਼ਾਮਲ ਹੈ | ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਾਰਟੀ ਦੇ ਘੱਟ ਗਿਣਤੀ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ, ਜ਼ਿਲ੍ਹਾ ਯੂਥ ਅਕਾਲੀ ਦਲ ਦੀ ਪ੍ਰਧਾਨ ਬੀਬੀ ਪ੍ਰੀਤਮ ਕੌਰ ਜਟਾਣਾ, ਹਰਭਜਨ ਸਿੰਘ, ਕਰਨੈਲ ਸਿੰਘ ਨਾਰੀਕੇ, ਐਡਵੋਕੇਟ ਸਿਮਰਜੀਤ ਸਿੰਘ, ਧਰਮ ਸਿੰਘ ਕਲੌੜ, ਬਾਬਾ ਮੇਜਰ ਸਿੰਘ, ਲਖਵੀਰ ਸਿੰਘ ਕੋਟਲਾ, ਗੁਰਮਿੰਦਰ ਸਿੰਘ ਮੁਹਾਲੋਂ, ਬਲਕਾਰ ਸਿੰਘ ਭੁੱਲਰ, ਕੁਲਵੀਰ ਸਿੰਘ ਖ਼ਾਲਸਾ, ਪਰਮਿੰਦਰ ਸਿੰਘ ਮਲੋਆ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |

Ad Position 22
No active advertisement
ਪਿਛਲੀ ਖ਼ਬਰ ਭਾਈ ਜੈਤਾ ਜੀ ਦੀ ਸ਼ਹਾਦਤ ਚਮਕੌਰ ਸਾਹਿਬ ਦੇ ਪਾਵਨ ਸਥਾਨ 'ਤੇ ਹੋਈ ਸੀ- ਬਾਬਾ ਜ਼ਸਵੰਤ ਸਿੰਘ ਕਾਰਸੇਵਾ <br/> ਅਗਲੀ ਖ਼ਬਰ ਬੱਸ ਅੱਡਾ ਸ੍ਰੀ ਅਨੰਦਪੁਰ ਸਾਹਿਬ ਦੇ ਸਾਹਮਣੇ ਮੁੱਖ ਮਾਰਗ 'ਤੇ ਪਏ ਟੋਏ ਹਾਦਸਿਆਂ ਦਾ ਬਣ ਰਹੇ ਨੇ ਕਾਰਨ <br/>
Ad Position 24