13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਭਾਈ ਜੈਤਾ ਜੀ ਦੀ ਸ਼ਹਾਦਤ ਚਮਕੌਰ ਸਾਹਿਬ ਦੇ ਪਾਵਨ ਸਥਾਨ 'ਤੇ ਹੋਈ ਸੀ- ਬਾਬਾ ਜ਼ਸਵੰਤ ਸਿੰਘ ਕਾਰਸੇਵਾ <br/>

Ad Position 21
No active advertisement
ਅਜੀਤ ਡੈਸਕ 05-09-2025
ਸ੍ਰੀ ਅਨੰਦਪੁਰ ਸਾਹਿਬ, 4 ਸਤੰਬਰ (ਜੇ ਐਸ ਨਿੱਕੂਵਾਲ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਦਿਅਕ ਅਤੇ ਭਲਾਈ ਟਰੱਸਟ ਦੇ ਚੇਅਰਮੈਨ ਅਤੇ ਸੇਵਾਮੁਕਤ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਬਾਬਾ ਜ਼ਸਵੰਤ ਸਿੰਘ ਕਾਰਸੇਵਾ ਨੇ ਲਿਖਤੀ ਬਿਆਨ ਰਾਹੀਂ ਕਿਹਾ ਹੈ ਕਿ ਕੁੱਝ ਲੋਕ ਭਾਈ ਜੈਤਾ ਜੀ ਦੀ ਸ਼ਹਾਦਤ ਸਰਸਾ ਨਦੀ ਦੇ ਕੰਢੇ ਦਸ ਰਹੇ ਹਨ | ਜ਼ੋ ਕਿ ਬਿਲਕੁੱਲ ਤੱਥਾਂ ਤੋਂ ਦੂਰ ਹੈ | ਜਦੋਕਿ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਖਾਲਸਾਈ ਫੌਜ਼ਾਂ ਦੇ ਸ੍ਰੋਮਣੀ ਜਰਨੈਲ ਭਾਈ ਜੈਤਾ ਜੀ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ 23 ਦਸਬੰਰ 1704 ਨੂੰ ਚਮਕੌਰ ਸਾਹਿਬ ਦੇ ਪਾਵਨ ਸਥਾਨ 'ਤੇ ਹੋਈ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸ੍ਰੋਮਣੀ ਕਮੇਟੀ ਨੂੰ ਇਸ ਦੀ ਸੂਚਨਾ ਹਲਫੀਆ ਬਿਆਨਾਂ ਰਾਹੀਂ ਅਦਾਲਤ ਨੂੰ ਵੀ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ 20 ਦਸਬੰਰ 1704 ਨੂੰ ਸਰਸਾ ਨਦੀ ਦੇ ਕੰਢੇ ਸ਼ਹੀਦ ਹੋਣ ਵਾਲੇ ਭਾਈ ਜੀਵਨ ਸਿੰਘ ਭਾਈ ਆਗਿਆ ਦੇ ਪੁੱਤਰ ਸਨ ਅਤੇ ਭਾਈ ਦੁੱਲਾ ਦੇ ਪੋਤਰੇ ਤੇ ਭਾਈ ਸੂਰਜ ਦੇ ਪੜਪੋਤਰਾ ਸਨ ਜ਼ੋ ਕਿ ਦਿੱਲੀ ਵਾਸੀ ਸਨ | ਉਨ੍ਹਾਂ ਕਿਹਾ ਕਿ ਉਹ ਖੁੱਦ 1999 ਵਿੱਚ ਖਾਲਸਾ ਸਾਜਨਾ ਦੀ ਤੀਜੀ ਸ਼ਤਾਬਦੀ ਮੌਕੇ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਭਾਈ ਜੈਤਾ ਜੀ ਦੀ ਯਾਦਗਾਰ ਸਬੰਧੀ ਮਿਲੇ ਸੀ | ਜਿਨ੍ਹਾਂ ਵਲੋਂ ਭਾਈ ਜੈਤਾ ਜੀ ਦੀ ਯਾਦਗਾਰ ਬਣਾਉਣ ਦਾ ਐਲਾਨ ਵੀ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ 2013 ਵਿਚ ਵੀ ਇੱਕ ਕਮੇਟੀ ਬਣੀ ਸੀ, ਜਿਸ ਵਿਚ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨਾਲ ਵੱਡੀ ਗਿਣਤੀ ਸਖਸੀਅਤਾਂ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਵੀ ਇਸ ਮੀਟਿੰਗ ਵਿਚ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਸੀ | ਇਸ ਸਮੇਂ ਇਤਿਹਾਸਕ ਤਰੁੱਟੀਆਂ ਨੂੰ ਦੂਰ ਕਰਨ ਤੋਂ ਬਾਅਦ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ 23 ਦਸਬੰਰ 1704 ਈ: ਨੂੰ ਚਮਕੌਰ ਸਾਹਿਬ ਦੇ ਪਾਵਨ ਸਥਾਨ 'ਤੇ ਦੱਸੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ ਬੇਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਵਿਧਾਇਕ ਚੱਢਾ ਵਲੋਂ ਕਿਸ਼ਤੀ ਦਾ ਪ੍ਰਬੰਧ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਭਾਈ ਚਰਨਜੀਤ ਸਿੰਘ ਚੰਨਾ ਦੀ ਯਾਦ 'ਚ ਕਰਵਾਇਆ ਬਰਸੀ ਸਮਾਗਮ...
Ad Position 24