13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ਼ਾਹਪੁਰ ਬੇਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਵਿਧਾਇਕ ਚੱਢਾ ਵਲੋਂ ਕਿਸ਼ਤੀ ਦਾ ਪ੍ਰਬੰਧ <br/>

Ad Position 21
No active advertisement
ਅਜੀਤ ਡੈਸਕ 05-09-2025
ਨੂਰਪੁਰ ਬੇਦੀ, 4 ਸਤੰਬਰ (ਹਰਦੀਪ ਸਿੰਘ ਢੀਂਡਸਾ )- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਹਾਲ ਹੀ ਵਿੱਚ ਉਹਨਾਂ ਵਲੋਂ ਦਰਿਆ ਦੇ ਨਾਲ ਲੱਗਦੇ ਪਿੰਡ ਸ਼ਾਹਪੁਰ ਬੇਲਾ ਦੇ ਵਾਸੀਆਂ ਲਈ ਕਿਸ਼ਤੀ ਦਾ ਪ੍ਰਬੰਧ ਕਰਵਾਇਆ ਗਿਆ ਹੈ, ਤਾਂ ਜੋ ਲੋਕਾਂ ਨੂੰ ਆਵਾਜਾਈ ਵਿਚ ਕੋਈ ਦਿੱਕਤ ਨਾ ਆਵੇ | ਵਿਧਾਇਕ ਚੱਢਾ ਨੇ ਦੱਸਿਆ ਕਿ ਹਾਲਾਂਕਿ ਦਰਿਆ ਵਿਚ ਪਾਣੀ ਦਾ ਪੱਧਰ ਕੁਝ ਘਟਿਆ ਹੈ, ਪਰ ਮੁਕੰਮਲ ਤੌਰ 'ਤੇ ਪਾਣੀ ਦੇ ਵਹਾਅ ਨੂੰ ਠੀਕ ਹੋਣ ਵਿਚ ਕਈ ਦਿਨ ਲੱਗ ਸਕਦੇ ਹਨ | ਇਸ ਕਾਰਨ ਪਿੰਡ ਦੇ ਲੋਕਾਂ ਨੂੰ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ, ਬੱਚਿਆਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਉਣ ਅਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਮੁਸ਼ਕਲ ਪੇਸ਼ ਆ ਸਕਦੀ ਸੀ | ਇਨ੍ਹਾਂ ਸਾਰੀਆਂ ਸਥਿਤੀਆਂ ਨੂੰ ਧਿਆਨ ਵਿਚ ਰੱਖਦੇ ਹੋਏ ਲੋਕਾਂ ਦੀ ਮੰਗ ਅਨੁਸਾਰ ਇਹ ਕਿਸ਼ਤੀ ਉਪਲਬਧ ਕਰਵਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗ੍ਰੀਨਵੇਜ਼ ਸਕੂਲ ਰੁੜਕੀ ਹੀਰਾਂ ਵਲੋਂ ਹੜ੍ਹ ਰਾਹਤ ਸਮੱਗਰੀ ਭੇਜੀ <br/> ਅਗਲੀ ਖ਼ਬਰ ਭਾਈ ਜੈਤਾ ਜੀ ਦੀ ਸ਼ਹਾਦਤ ਚਮਕੌਰ ਸਾਹਿਬ ਦੇ ਪਾਵਨ ਸਥਾਨ 'ਤੇ ਹੋਈ ਸੀ- ਬਾਬਾ ਜ਼ਸਵੰਤ ਸਿੰਘ ਕਾਰਸੇਵਾ <br/>
Ad Position 24