20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ 'ਚ ਹੜ੍ਹਾਂ ਨੇ ਮਚਾਇਆ ਕਹਿਰ, ਸੂਬਾ ਸਰਕਾਰ ਨਾਕਾਮ ਰਹੀ-ਜਥੇਦਾਰ ਗੜਗੱਜ

Ad Position 21
No active advertisement
ਅਜੀਤ ਡੈਸਕ 06-09-2025
ਹੜ੍ਹ ਪ੍ਰਭਾਵਾਂ ਲਈ ਕੇਂਦਰ ਕੋਲੋਂ ਰਾਹਤ ਪੈਕੇਜ ਦੀ ਕੀਤੀ ਮੰਗ, ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਵਕਾਲਤ
ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਪੱਤਰ ਪ੍ਰੇਰਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਸਰਕਾਰ ਦੀ ਨੀਅਤ ਅਤੇ ਨੀਤੀ 'ਤੇ ਗੰਭੀਰ ਸਵਾਲ ਖੜੇ ਕੀਤੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਤੋਂ ਪਹਿਲਾਂ ਅਗਾਊਾ ਤੌਰ 'ਤੇ ਕੋਈ ਵੀ ਢੰਗ ਦੇ ਪ੍ਰਬੰਧ ਕਰਨ 'ਚ ਅਸਫਲ ਰਹੀ | ਜਿਸ ਕਾਰਨ ਹੁਣ ਹਾਲਾਤ ਬੇਹੱਦ ਗੰਭੀਰ ਬਣ ਗਏ ਹਨ | ਉਨ੍ਹਾਂ ਕਿਹਾ ਕਿ 2019 ਤੇ 2023 'ਚ ਆਏ ਹੜ੍ਹਾਂ ਤੋਂ ਵੀ ਕੋਈ ਸਬਕ ਨਹੀਂ ਲਿਆ ਗਿਆ | ਜਿਸ ਕਰਕੇ ਇਸ ਵਾਰ 1988 ਤੋਂ ਵੀ ਵਧੇਰੇ ਨੁਕਸਾਨ ਹੋਇਆ ਹੈ | ਲੋਕ ਆਪਣੇ ਪੱਧਰ 'ਤੇ ਸਾਰੇ ਯਤਨ ਕਰ ਰਹੇ ਹਨ | ਪਰੰਤੂ ਸਰਕਾਰ ਤਕਨੀਕੀ ਮਦਦ, ਰਾਹਤ ਸਮੱਗਰੀ ਜਾਂ ਬੇੜੀਆਂ ਤੱਕ ਨਹੀਂ ਪਹੁੰਚਾ ਸਕੀ | ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਏ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨ ਕੇ ਤੁਰੰਤ ਵੱਡਾ ਰਾਹਤ ਪੈਕੇਜ ਜਾਰੀ ਕਰੇ | ਉਨ੍ਹਾਂ ਕਿਹਾ ਕਿ ਇਹ ਮੰਗ ਨਹੀਂ ਸਗੋਂ ਪੰਜਾਬੀਆਂ ਦਾ ਹੱਕ ਹੈ | ਕਿਉਂਕਿ ਹੜ੍ਹਾਂ ਨਾਲ ਹੁਣ ਤੱਕ ਦਾ ਸਭ ਤੋਂ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਹਾਲਾਤ ਸੁਧਰਨ ਤੋਂ ਬਾਅਦ ਹੀ ਜਾਨੀ ਤੇ ਮਾਲੀ ਨੁਕਸਾਨ ਦੀ ਅਸਲੀ ਤਸਵੀਰ ਸਾਹਮਣੇ ਆ ਸਕੇਗੀ |


Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਪੀਕਰ ਕੇ. ਪੀ. ਰਾਣਾ ਵਲੋਂ ਕੀਰਤਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ <br/> ਅਗਲੀ ਖ਼ਬਰ ਹਲਕਾ ਇੰਚਾਰਜ ਪਵਨ ਟੀਨੂੰ ਵਲੋਂ ਗਰੀਬ ਪਰਿਵਾਰਾਂ ਨੂੰ 4 ਲੱਖ 77 ਹਜ਼ਾਰ ਮਾਲੀ ਸਹਾਇਤਾ ਦੇ ਚੈੱਕ ਕੀਤੇ ਭੇਟ
Ad Position 24