20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਵਿਧਾਇਕ ਚੱਢਾ ਨੇ ਖੇੜੀ ਤੇ ਬਟਾਰਲਾ ਪਿੰਡਾਂ 'ਚ ਲਿਆ ਹੜ੍ਹ ਦੀ ਸਥਿਤੀ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 06-09-2025
ਨੂਰਪੁਰਬੇਦੀ, 5 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਉਨਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਜਮੀਨੀ ਪੱਧਰ 'ਤੇ ਪਹੁੰਚ ਰਹੇ ਹਨ | ਹੜ੍ਹ ਕਾਰਨ ਪੈਦਾ ਹੋਈਆਂ ਗੰਭੀਰ ਸਥਿਤੀਆਂ ਦਾ ਜਾਇਜ਼ਾ ਲੈ ਕੇ ਉਨਾਂ ਵਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ | ਅੱਜ ਵਿਧਾਇਕ ਚੱਢਾ ਨੇ ਹੜ੍ਹ ਪ੍ਰਭਾਵਿਤ ਪਿੰਡ ਖੇੜੀ ਅਤੇ ਬਟਾਰਲਾ ਦਾ ਦੌਰਾ ਕੀਤਾ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡ ਵਾਸੀਆਂ ਦੀ ਹਰ ਇੱਕ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਨਾਂ ਦੀ ਸੁਰੱਖਿਆ ਲਈ ਕੋਈ ਢਿੱਲ ਨਾ ਛੱਡੀ ਜਾਵੇ | ਵਿਧਾਇਕ ਨੇ ਦੱਸਿਆ ਕਿ ਜਦੋਂ ਤੋਂ ਹਲਕੇ ਵਿਚ ਹੜ੍ਹ ਦੇ ਹਾਲਾਤ ਬਣੇ ਹਨ, ਤਦ ਤੋਂ ਪ੍ਰਸ਼ਾਸਨਿਕ ਅਮਲਾ ਅਤੇ ਉਨਾਂ ਦੀ ਆਪਣੀ ਟੀਮ ਲੋਕਾਂ ਦੀ ਸੇਵਾ ਵਿਚ ਡਟੇ ਹੋਏ ਹਨ | ਐਨ.ਡੀ.ਆਰ.ਐਫ.ਦੀਆਂ ਟੀਮਾਂ ਵੱਖ-ਵੱਖ ਪਿੰਡਾਂ ਵਿਚ ਤਾਇਨਾਤ ਹਨ, ਜਦਕਿ ਸਿਹਤ ਵਿਭਾਗ ਦੀਆਂ ਟੀਮਾਂ ਰਾਹਤ ਕੈਂਪਾਂ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀਆਂ ਹਨ | ਇਸ ਤੋਂ ਇਲਾਵਾ ਵੈਟਰਨਰੀ ਵਿਭਾਗ ਦੀਆਂ ਟੀਮਾਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਪਸ਼ੂਆਂ ਦੀ ਸੰਭਾਲ ਲਈ ਸਰਗਰਮ ਹਨ | ਉਨਾਂ ਕਿਹਾ ਕਿ ਇਹ ਸੇਵਾ ਉਸ ਵੇਲੇ ਤੱਕ ਜਾਰੀ ਰਹੇਗੀ ਜਦੋਂ ਤੱਕ ਹੜ੍ਹ ਦੇ ਹਾਲਾਤ ਪੂਰੀ ਤਰ੍ਹਾਂ ਸੁਧਰ ਨਹੀਂ ਜਾਂਦੇ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਮੋਰਿੰਡਾ ਵਲੋਂ ਅਧਿਆਪਕਾਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸਾਬਕਾ ਸਪੀਕਰ ਕੇ. ਪੀ. ਰਾਣਾ ਵਲੋਂ ਕੀਰਤਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ <br/>
Ad Position 24