20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰੋਟਰੀ ਕਲੱਬ ਮੋਰਿੰਡਾ ਵਲੋਂ ਅਧਿਆਪਕਾਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 06-09-2025
ਮੋਰਿੰਡਾ, 5 ਸਤੰਬਰ (ਤਰਲੋਚਨ ਸਿੰਘ ਕੰਗ)-ਰੋਟਰੀ ਕਲੱਬ ਮੋਰਿੰਡਾ ਵਲੋਂ ਅਧਿਆਪਕ ਦਿਵਸ ਮਨਾਉਂਦਿਆਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਡਾ. ਨਿਰਮਲ ਧੀਮਾਨ ਨੇ ਦੱਸਿਆ ਕਿ ਇਲਾਕੇ ਦੇ ਪੰਜ ਅਧਿਆਪਕਾਂ ਨੂੰ ਕਲੱਬ ਵਲੋਂ ਸਨਮਾਨਿਤ ਕੀਤਾ ਗਿਆ | ਜਿਹਨਾਂ ਵਿਚ ਡਰਾਮਾ ਨਿਰਦੇਸ਼ਕ ਤੇਜਿੰਦਰ ਸਿੰਘ ਬਾਜ, ਸਰਬਜੀਤ ਸਿੰਘ, ਜਸਵੀਰ ਸਿੰਘ ਦੁੱਮਣਾ, ਪਿ੍ੰਸੀਪਲ ਕਮਲਜੀਤ ਕੌਰ ਅਤੇ ਪਿ੍ੰਸੀਪਲ ਪ੍ਰਵੇਸ਼ ਕੌਰ ਸ਼ਾਮਿਲ ਸਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨਲ ਮਲਕੀਅਤ ਸਿੰਘ, ਯਾਸ਼ੂ ਸੂਦ ਕਲੱਬ ਪ੍ਰਧਾਨ, ਸੁਰਜੀਤ ਸਿੰਘ, ਮੁਨੀਸ਼ ਭੋਲਾ, ਮਨਜੀਤ ਭਾਟੀਆ, ਰਜਿੰਦਰ ਸਚਦੇਵਾ, ਗੁਰਵਿੰਦਰ ਸਿੰਘ ਰੀਹਲ, ਅਵਤਾਰ ਸਿੰਘ, ਇੰਸਪੈਕਟਰ ਦੇਵਿੰਦਰ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਦੀ ਸਫ਼ਾਈ ਦੀ ਸੇਵਾ ਸ਼ੁਰੂ <br/> ਅਗਲੀ ਖ਼ਬਰ ਵਿਧਾਇਕ ਚੱਢਾ ਨੇ ਖੇੜੀ ਤੇ ਬਟਾਰਲਾ ਪਿੰਡਾਂ 'ਚ ਲਿਆ ਹੜ੍ਹ ਦੀ ਸਥਿਤੀ ਦਾ ਜਾਇਜ਼ਾ <br/>
Ad Position 24