21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਦੀ ਸਫ਼ਾਈ ਦੀ ਸੇਵਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 06-09-2025
ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਜੇ. ਐਸ. ਨਿੱਕੂਵਾਲ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸਤਾਬਦੀ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਸੇਵਾ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ ਇਹ ਸੇਵਾ ਸ਼੍ਰੋਮਣੀ ਕਮੇਟੀ ਵਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ | ਸੇਵਾ ਦੀ ਸ਼ੁਰੂਆਤ ਸ੍ਰੀ ਆਨੰਦ ਸਾਹਿਬ ਦੇ ਪਾਠ ਨਾਲ ਹੋਈ | ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਰਦਾਸ ਉਪਰੰਤ, ਜੈਕਾਰਿਆਂ ਦੀਆਂ ਗੂੰਜਾਂ ਵਿਚ ਸਮੂਹ ਸੰਗਤਾਂ ਨੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਸੇਵਾ ਅਰੰਭ ਕੀਤੀ | ਸਿੰਘ ਸਾਹਿਬ ਗਿਆਨੀ ਗੜਗੱਜ ਨੇ ਕਿਹਾ ਕਿ ਸਿੱਖ ਧਰਮ ਬਰਾਬਰਤਾ ਦੇ ਸਿਧਾਂਤ ਦੀ ਗੱਲ ਕਰਦਾ ਹੈ | ਤੇ ਇੱਥੋਂ ਹੀ ਇਸ਼ਨਾਨ ਕਰਕੇ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੀ ਹੈ | ਇਸ ਲਈ ਸੰਗਤ ਹੁੱਮ-ਹੁਮਾ ਕੇ ਇਸ ਕਾਰਜ ਵਿਚ ਹਿੱਸਾ ਲਵੇ | ਉਨ੍ਹਾਂ ਕਿਹਾ ਕਿ ਸੇਵਾ ਜਲਦ ਸਪੂੰਰਨ ਹੋ ਕੇ ਇਸ ਸਰੋਵਰ ਵਿਚ ਜਲ ਛੱਡ ਦਿੱਤਾ ਜਾਵੇਗਾ | ਇਸ ਮੌਕੇ 'ਤੇ ਸੰਤ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਨਰਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਗਿਆਨੀ ਸਤਨਾਮ ਸਿੰਘ, ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਅਮਰਜੀਤ ਸਿੰਘ, ਜਸਵੀਰ ਸਿੰਘ, ਜੇ.ਈ. ਬਲਜਿੰਦਰ ਸਿੰਘ ਬਾਬਾ ਗੁਲਜਾਰ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ ਬਾਬਾ ਸੁੱਖਾ ਸਿੰਘ ਕਰਨਾਲ ਵਾਲੇ, ਬਾਬਾ ਮਹਿੰਦਰ ਸਿੰਘ ਪਿਹੋਵਾ ਵਾਲੇ, ਬਾਬਾ ਲਾਡੀ ਸਿੰਘ ਪਉਂਟਾ ਸਾਹਿਬ ਅਤੇ ਬਾਬਾ ਸੁਰਿੰਦਰ ਸਿੰਘ, ਸੇਵਾ ਮੁਕਤ ਪਿ੍ੰਸੀਪਲ ਨਿਰੰਜਣ ਸਿੰਘ ਰਾਣਾ, ਬੱਲਮ ਸਿੰਘ ਕਲਵਾਂ, ਭੁਪਿੰਦਰ ਸਿੰਘ ਜੈਤੇਵਾਲ, ਆਤਮਾ ਸਿੰਘ ਘੱਟੀਵਾਲ, ਡਾ. ਰਾਮ ਆਸਰਾ ਸਿੰਘ, ਜਥੇਦਾਰ ਸੁਰਿੰਦਰ ਸਿੰਘ ਮਟੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਸੰਬੰਧੀ ਤਿੰਨ ਦਿਨਾ ਸਮਾਗਮ 8 ਤੋਂ ਕਾਸ਼ੀਪੁਰ... ਅਗਲੀ ਖ਼ਬਰ ਰੋਟਰੀ ਕਲੱਬ ਮੋਰਿੰਡਾ ਵਲੋਂ ਅਧਿਆਪਕਾਂ ਨੂੰ ਕੀਤਾ ਸਨਮਾਨਿਤ <br/>
Ad Position 24