21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਸੰਬੰਧੀ ਤਿੰਨ ਦਿਨਾ ਸਮਾਗਮ 8 ਤੋਂ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਹੋਵੇਗਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 06-09-2025
ਨੂਰਪੁਰ ਬੇਦੀ, 5 ਸਤੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਭੂਰੀ ਵਾਲੇ ਮਹਾਰਾਜ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਨਾਮ ਲੇਵਾ ਸਰਬ ਸੰਗਤ ਵਲੋਂ ਹਰ ਸਾਲ ਦੀ ਤਰਾਂ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆ ਦੇ ਅਵਤਾਰ ਦਿਵਸ ਨੂੰ ਮਨਾਉਣ ਲਈ ਇਸ ਵਾਰ ਤਿੰਨ ਦਿਨਾਂ ਵਿਸ਼ਾਲ ਸੰਤ ਸਮਾਗਮ 8,9 ਅਤੇ 10 ਸਤੰਬਰ ਨੂੰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਪਿਛਲੇ ਕਈ ਦਿਨਾਂ ਤੋ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਦੇ ਸੇਵਾਦਾਰਾਂ ਅਤੇ ਸੰਗਤਾਂ ਵਲੋਂ ਤਿਆਰੀਆਂ ਜੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ | ਜਿਸ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਦੇ ਮੈਂਬਰਾਂ ਨੇ ਦੱਸਿਆ ਕਿ ਅਵਤਾਰ ਦਿਵਸ ਸਮਾਗਮ ਮੌਕੇ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ 8 ਸਤੰਬਰ ਨੂੰ ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆ ਦੀ ਸਰਪ੍ਰਸਤੀ ਹੇਠ ਜਗਤ ਗੁਰੂ ਅਚਾਰੀਆ ਬਾਬਾ ਗਰੀਬਦਾਸੀ ਦੀ ਰਚਿਤ ਬਾਣੀ ਦੇ ਆਖੰਡ ਪਾਠ ਪ੍ਰਕਾਸ਼ ਹੋਣਗੇ, 9 ਸਤੰਬਰ ਨੂੰ ਬਾਣੀ ਨੂੰ ਮੱਧ ਦੇ ਭੋਗ ਲੱਗਣਗੇ | ਇਸੇ ਹੀ ਦਿਨ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਵਲੋਂ ਸਵੇਰੇ 9 ਵਜੇ ਤੋਂ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਵਿਸ਼ਾਲ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਮਰੀਜ਼ਾਂ ਨੂੰ ਭੂਰੀ ਵਾਲੇ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਪੀ.ਜੀ.ਆਈ. ਚੰਡੀਗੜ੍ਹ ਬਲੱਡ ਬੈਂਕ ਦੀ ਟੀਮ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ | 10 ਨੂੰ ਸਤੰਬਰ ਨੂੰ ਵੇਦਾਂਤ ਆਚਾਰੀਆ ਸਤਿਗੁਰੂ ਕਾਸ਼ੀ ਵਾਲੇ ਪਹਿਲਾ ਅਮਿ੍ਤ ਵੇਲੇ ਵਿਸ਼ਾਲ ਸ਼ੋਭਾ ਯਾਤਰਾ ਦੇ ਦੋਰਾਨ ਕਾਸ਼ੀਪੁਰੀ ਧਾਮ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ 'ਚ ਸਰਬ ਸੰਗਤ ਅਤੇ ਵੱਖ-ਵੱਖ ਸੰਪਰਦਾਵਾਂ ਤੋਂ ਪੁੱਜੇ ਸੰਤ ਮਹਾਂਪੁਰਸ਼ਾਂ ਦੁਆਰਾ ਸਤਿਗੁਰੂ ਕਾਸ਼ੀ ਵਾਲਿਆਂ ਦੀ ਅਗਵਾਈ, ਹੇਠ ਨਗਰ ਦੀ ਪ੍ਰਕਿਰਮਾ ਹੋਵੇਗੀ | ਉਪਰੰਤ ਤਿੰਨ ਰੋਜ਼ਾ ਵਿਸ਼ਾਲ ਸੰਤ ਸਮਾਗਮ ਦੀ ਸਮਾਪਤੀ ਮੋਕੇ ਤੇ ਬਾਣੀ ਦੇ ਆਖੰਡ ਪਾਠਾਂ ਦੇ ਭੋਗ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਵਲੋਂ ਪਾਏ ਜਾਣਗੇ | ਤਿੰਨ ਰੋਜਾ ਵਿਸ਼ਾਲ ਸੰਤ ਸਮਾਗਮ ਦੇ ਤਿੰਨ ਦਿਨ ਸੰਧਿਆ ਆਰਤੀ ਉਪਰੰਤ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆ ਸਹਿਤ ਵੱਖ-ਵੱਖ ਸੰਪਰਦਾਵਾਂ ਤੋਂ ਪੁੱਜੇ ਉੱਚ ਕੋਟੀ ਦੇ ਵਿਦਵਾਨ ਸੰਤ ਮਹਾਂਪੁਰਸ਼ਾਂ ਵਲੋਂ ਸਤਿਸੰਗ ਉਪਦੇਸ਼ ਜਰੀਏ ਅੰਮਿ੍ਤ ਵਰਖਾ ਕਰਨਗੇ ਤੇ ਸੰਗਤ ਨੂੰ ਪਰਮਾਰਥ ਨਾਲ ਜੋੜਨਗੇ |

Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ ਅਧਿਕਾਰੀਆਂ ਨੂੰ ਦੋਗਲੀ ਨੀਤੀ ਅਪਨਾਉਣੀ ਪਈ ਮਹਿੰਗੀ <br/> ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਰੋਵਰ ਦੀ ਸਫ਼ਾਈ ਦੀ ਸੇਵਾ ਸ਼ੁਰੂ <br/>
Ad Position 24