ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਇੱਕ ਅਗਿਆਤ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਬ ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਕਤ ਅਗਿਆਤ ਮਹਿਲਾ ਬੀਤੇ ਦਿਨ 4 ਸਤੰਬਰ ਨੂੰ ਬੀਮਾਰ ਹਾਲਤ 'ਚ ਹਸਪਤਾਲ ਦਾਖਲ ਹੋਈ ਸੀ | ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਨੇ ਉਕਤ ਨਾ ਮਾਲੂਮ ਮਹਿਲਾ ਦੀ ਲਾਸ਼ ਸ਼ਨਾਖਤ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਅਗਲੇ 72 ਘੰਟੇ ਲਈ ਰੱਖ ਦਿੱਤੀ ਹੈ | ਇਸ ਸਬੰਧੀ ਡੀ.ਡੀ.ਆਰ. ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |