ਨੰਗਲ, 5 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਇਲਾਕੇ ਅੰਦਰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਲਈ ਆਈ.ਟੀ.ਆਈ. ਨੰਗਲ ਦੇ ਸਟਾਫ਼ ਮੈਂਬਰਾਂ ਵਲੋਂ ਪੰਜਾਹ ਕੁਇੰਟਲ ਪਸ਼ੂਆਂ ਦਾ ਚਾਰਾ ਭੇਜਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਦੱਸਿਆਂ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਹਦਾਇਤਾ ਅਨੁਸਾਰ ਆਈ.ਟੀ.ਆਈ. ਨੰਗਲ ਦੇ ਸਟਾਫ਼ ਮੈਂਬਰਾਂ ਵਲੋਂ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਇਕੱਠੀ ਕਰਕੇ, ਹੜ੍ਹ ਮਾਰੇ ਇਲਾਕਿਆਂ ਵਿਚ 50 ਕੁਵਿੰਟਲ ਪੁਸ਼ੂਆਂ ਦਾ ਚਾਰਾ ਭੇਜਿਆਂ ਗਿਆ ਹੈ | ਇਸ ਤੋਂ ਇਲਾਵਾ ਆਈ.ਟੀ.ਆਈ. ਨੰਗਲ ਦੇ ਸਟਾਫ਼ ਮੈਂਬਰਾ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਹੜ੍ਹ ਪੀੜਤਾਂ ਦੀ ਰਾਹਤ ਲਈ ਕੰਮ ਕੀਤਾ ਜਾ ਰਿਹਾ ਹੈ | ਇਸ ਮੌਕੇ ਆਪ ਆਗੂ ਸਤੀਸ਼ ਚੋਪੜਾ, ਗੁਰਜਿੰਦਰ ਸਿੰਘ ਸ਼ੌਕਰ, ਬ੍ਰਾਹਮਣ ਵੈੱਲਫੇਅਰ ਬੋਰਡ ਦੇ ਮੈਂਬਰ ਸੁਮਿਤ ਤਲਵਾੜਾ, ਟਰੇਨਿੰਗ ਅਫ਼ਸਰ ਰਾਕੇਸ ਕੁਮਾਰ, ਟਰੇਨਿੰਗ ਅਫ਼ਸਰ ਅਸ਼ਵਨੀ ਕੁਮਾਰ, ਵਰਿੰਦਰ ਸਿੰਘ, ਅਸ਼ੋਕ ਕੁਮਾਰ, ਬਲਜੀਤ ਸਿੰਘ ਜੇਤੇਵਾਲ, ਹਰਮਿੰਦਰ ਸਿੰਘ, ਰਾਧੇ ਸ਼ਾਮ, ਜੋਗਿੰਦਰ ਸਿੰਘ ਪੂਰਨ ਚੰਦ ਆਦਿ ਹਾਜ਼ਰ ਸਨ |