21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

34 ਸ਼ਹੀਦ ਸਿੰਘਾਂ ਦੀ ਯਾਦ 'ਚ 43ਵਾਂ ਸ਼ਹੀਦੀ ਸਮਾਗਮ 9 ਨੂੰ <br/>

Ad Position 21
No active advertisement
ਅਜੀਤ ਡੈਸਕ 06-09-2025
ਕਾਹਨਪੁਰ ਖੂਹੀ, 5 ਸਤੰਬਰ (ਗੁਰਬੀਰ ਸਿੰਘ ਵਾਲੀਆ)-ਧਰਮ ਯੁੱਧ ਮੋਰਚੇ ਸਮੇਂ ਤਰਨ ਤਾਰਨ ਵਿਖੇ ਰੇਲ ਹਾਦਸੇ ਵਿਚ ਸ਼ਹੀਦ ਹੋਏ 34 ਸਿੰਘਾਂ ਦੀ ਯਾਦ ਵਿਚ 43 ਵਾਂ ਸਾਲਾਨਾ ਧਾਰਮਿਕ ਸਮਾਗਮ, ਨਜਦੀਕੀ ਗੁਰਦੁਆਰਾ ਸ੍ਰੀ 34 ਸ਼ਹੀਦ ਸਿੰਘਾਂ ਅੱਡਾ ਕਲਵਾਂ ਮੋੜ ਵਿਖੇ ਮਿਤੀ 9 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਮਲਕੀਤ ਸਿੰਘ ਜੀ ਨੇ ਦੱਸਿਆ ਕਿ ਮਿਤੀ 7 ਸਤੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦਾ ਸ਼ੁੱਭ ਆਰੰਭ ਕਰਵਾਇਆ ਜਾਵੇਗਾ ਅਤੇ 9 ਸਤੰਬਰ ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੰਤ ਬਾਬਾ ਜਸਵਿੰਦਰ ਸਿੰਘ ਜੀ ਬਡਿਆਲੇ ਵਾਲੇ ਸੰਗਤਾਂ ਨੂੰ ਬਾਣੀ ਨਾਲ ਨਿਹਾਲ ਕਰਨਗੇ | ਇਸ ਮੌਕੇ ਵੱਖ ਵੱਖ ਧਾਰਮਿਕ ਸ਼ਖਸ਼ੀਅਤਾਂ ਹਾਜਰੀ ਭਰਨਗੀਆਂ | ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ | ਇਸ ਮੌਕੇ ਬਾਬਾ ਮਲਕੀਤ ਸਿੰਘ ਜੀ ਵਲੋਂ ਸਮੂਹ ਸੰਗਤਾਂ ਨੂੰ ਸਮਾਗਮ ਦੌਰਾਨ ਹਾਜਰੀ ਭਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਲਕਸ਼ਮੀ ਨਰਾਇਣ ਮੰਦਰ ਦੇ ਰਾਹਤ ਕਾਰਜਾਂ ਲਈ ਸ੍ਰੀ ਸਨਾਤਨ ਧਰਮ ਸਭਾ ਦੇ ਹੁਕਮਾਂ ਦੀ ਕਰੇਗੀ ਪਾਲਣਾ-ਪ੍ਰਧਾਨ... ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਣ ਵਾਲਾ ਸੈਣੀ ਮਹਾਂ ਸੰਮੇਲਨ ਮੁਲਤਵੀ <br/>
Ad Position 24