21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜਗੜ੍ਹ ਸਾਹਿਬ ਵਿਖੇ ਭਾਰੀ ਵਰਖਾ ਕਾਰਨ ਹੋਏ ਨੁਕਸਾਨ ਦਾ ਅਜੈਵੀਰ ਸਿੰਘ ਲਾਲਪੁਰਾ ਨੇ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 06-09-2025
ਪੁਰਖਾਲੀ, 5 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਭਾਰੀ ਵਰਖਾ ਕਾਰਨ ਗੁਰਦੁਆਰਾ ਤਪ ਅਸਥਾਨ ਬੀਬੀ ਮੁਮਤਾਜਗੜ ਸਾਹਿਬ ਬੜੀ ਨਾਲ ਲੱਗਦੀ ਪਹਾੜੀ ਖੁਰਨ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਮਿਲਣ ਉਪਰੰਤ, ਜ਼ਿਲ੍ਹਾ ਰੂਪਨਗਰ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਅੱਜ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਥਿਤੀ ਦਾ ਖੁਦ ਜਾਇਜ਼ਾ ਲਿਆ | ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ ਜੀ ਨਾਲ ਵਿਸ਼ੇਸ਼ ਮੁਲਾਕਾਤ ਕਰਕੇ, ਅਜੈਵੀਰ ਸਿੰਘ ਲਾਲਪੁਰਾ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਭਰੋਸਾ ਦਿਵਾਇਆ ਕਿ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਦੀ ਮੁਰੰਮਤ ਲਈ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਘੜੀ ਵਿਚ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਬੜੀ ਵਿਖ਼ੇ ਤਰਪਾਲਾਂ ਦੀ ਸੇਵਾ ਵੀ ਲਾਲਪੁਰਾ ਵਲੋਂ ਕੀਤੀ ਗਈ | ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਬਾਰਿਸ਼ ਕਾਰਨ ਪਹਾੜੀ ਖੁਰਨ ਨਾਲ ਕੁੱਝ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸਦੀ ਤੁਰੰਤ ਮੁਰੰਮਤ ਲਈ ਪ੍ਰਸ਼ਾਸਨ ਨਾਲ ਗੱਲ ਕੀਤੀ ਜਾਵੇਗੀ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਅਤੇ ਇੱਥੋਂ ਦੇ ਸੰਗਤ ਦੇ ਸੁਖ-ਸੁਵਿਧਾ ਲਈ ਸਰਕਾਰ ਵਲੋਂ ਹਰ ਸੰਭਵ ਯੋਗਦਾਨ ਯਕੀਨੀ ਬਣਾਇਆ ਜਾਵੇਗਾ | ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਹੜ੍ਹ ਅਤੇ ਬਾਰਿਸ਼ ਕਾਰਨ ਪ੍ਰਭਾਵਿਤ ਹਰ ਸਥਾਨ ਤੇ ਨਿਰੰਤਰ ਰਾਹਤ ਕਾਰਜ ਜਾਰੀ ਰਹਿਣਗੇ ਅਤੇ ਕਿਸੇ ਨੂੰ ਵੀ ਮੁਸ਼ਕਲ ਸਮੇਂ ਵਿਚ ਇਕੱਲਾ ਨਹੀਂ ਛੱਡਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ ਦੀ ਇਮਾਰਤ ਨੂੰ ਬਚਾਉਣ ਲਈ ਸੰਭਾਲਿਆ ਮੋਰਚਾ <br/> ਅਗਲੀ ਖ਼ਬਰ ਹੜ੍ਹਾਂ ਨੂੰ ਰੋਕਣ ਲਈ ਅਗਾੳਾੂ ਪ੍ਰਬੰਧ ਕਰਨ 'ਚ ਫ਼ੇਲ੍ਹ ਹੋਈ ਸੂਬਾ ਸਰਕਾਰ - ਡਾ. ਚੀਮਾ <br/>
Ad Position 24