21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰੂਪਨਗਰ ਵਿਚ ਬਰਿੰਦਰ ਸਿੰਘ ਢਿੱਲੋਂ ਨੇ ਬਣਾਈਆਂ ਰਾਹਤ ਕਮੇਟੀਆਂ <br/>

Ad Position 21
No active advertisement
ਅਜੀਤ ਡੈਸਕ 06-09-2025
ਰੂਪਨਗਰ, 5 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਕਈ ਜ਼ਿਲਿ੍ਹਆਂ ਵਿਚ ਹੜ੍ਹੰ ਦੀ ਸਥਿਤੀ ਪੈਦਾ ਹੋ ਗਈ ਹੈ | ਇਸ ਗੰਭੀਰ ਹਾਲਾਤ ਨੂੰ ਦੇਖਦਿਆਂ ਰੂਪਨਗਰ ਹਲਕੇ ਦੇ ਕਾਂਗਰਸ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਹੜ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਕਮੇਟੀਆਂ ਦਾ ਗਠਨ ਕੀਤਾ | ਇਹ ਕਮੇਟੀਆਂ ਹੜ੍ਹਾਂ ਵਿਚ ਫਸੇ ਪਰਿਵਾਰਾਂ ਦੀ ਰਾਹਤ ਅਤੇ ਬਚਾਅ ਕਾਰਵਾਈ ਵਿਚ ਮਦਦ ਕਰਨ ਦੇ ਨਾਲ ਨਾਲ ਲੋਕਾਂ ਦੀਆਂ ਤੁਰੰਤ ਜ਼ਰੂਰਤਾਂ ਦੀ ਪਛਾਣ ਕਰਕੇ ਉਹਨਾਂ ਤੱਕ ਖਾਣਾ, ਦਵਾਈਆਂ, ਪੀਣ ਵਾਲਾ ਪਾਣੀ, ਸਬਜ਼ੀਆਂ ਅਤੇ ਹੋਰ ਸਮਗਰੀ ਪਹੁੰਚਾਉਣ ਦਾ ਕੰਮ ਕਰਨਗੀਆਂ | ਇਸ ਤੋਂ ਇਲਾਵਾ, ਹੜ੍ਹ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਪ੍ਰਸ਼ਾਸਨ ਨੂੰ ਤੁਰੰਤ ਜਾਣਕਾਰੀ ਵੀ ਦਿੱਤੀ ਜਾਵੇਗੀ ਤਾਂ ਜੋ ਰਾਹਤ ਕਾਰਜ ਤੇਜ਼ੀ ਨਾਲ ਕੀਤੇ ਜਾ ਸਕਣ | ਇਨਾਂ ਕਮੇਟੀਆਂ ਲਈ ਮੇਵਾਤ ਦੇ ਕਿਸਾਨਾਂ ਵਲੋਂ ਭੇਜੀ ਜਾ ਰਹੀ ਰਾਹਤ ਸਮਗਰੀ ਵੀ ਲਗਾਤਾਰ ਪਹੁੰਚ ਰਹੀ ਹੈ, ਜਿਸ ਨਾਲ ਹੜ੍ਹ ਪੀੜਤ ਪਰਿਵਾਰਾਂ ਨੂੰ ਹੋਰ ਮਜ਼ਬੂਤ ਸਹਾਰਾ ਮਿਲ ਰਿਹਾ ਹੈ | ਇਸ ਮੌਕੇ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਰੂਪਨਗਰ ਹਲਕੇ ਦਾ ਕੋਈ ਵੀ ਪਰਿਵਾਰ ਹੜ੍ਹ ਦੌਰਾਨ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ | ਲੋਕਾਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਨਾ ਸਾਡੀ ਪਹਿਲੀ ਤਰਜੀਹ ਹੈ |

Ad Position 22
No active advertisement
ਪਿਛਲੀ ਖ਼ਬਰ ਸੋਨਾਲੀਕਾ ਨੇ ਅਗਸਤ 'ਚ ਬਣਾਇਆ ਨਵਾਂ ਰਿਕਾਰਡ, 10,932 ਟਰੈਕਟਰਾਂ ਦੀ ਹੋਈ ਵਿੱਕਰੀ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਸ਼ੂਆਂ ਲਈ ਚਾਰੇ ਦੀ ਸੇਵਾ ਕਰਕੇ ਵੱਡਾ ਸਹਾਰਾ ਬਣ ਰਹੀ ਹੈ ਵਿਧਾਇਕ ਐਡਵੋਕੇਟ ਦਿਨੇਸ਼ ਚੱਢ...
Ad Position 24