27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

28 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 07-09-2025
ਰੂਪਨਗਰ, 6 ਸਤੰਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਕਪਤਾਨ ਪੁਲਿਸ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋ 28 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਸਥਾਨਾ 'ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵਲੋਂ ਸਲਮਾਨ ਖਾਨ ਪਿੰਡ ਖੈਰਾਬਾਦ ਥਾਣਾ ਸਦਰ ਰੂਪਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 15 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਨੰਗਲ ਵਲੋਂ ਹਰਵਿੰਦਰ ਸਿੰਘ ਉਰਫ ਕਾਕੂ ਵਾਸੀ ਪਿੰਡ ਭਨਾਮ ਥਾਣਾ ਨੰਗਲ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 13 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ | ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ 'ਤੇ ਸਾਂਝੀ ਕੀਤੀ ਜਾਵੇ | ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਰਾਹਤ ਲਈ ਰੂਪਨਗਰ 'ਚ ਸੰਸਥਾਵਾਂ ਹੋਈਆਂ ਸਰਗਰਮ <br/> ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਸਮੁੱਚੇ ਜ਼ਿਲਿ੍ਹਆਂ ਦੇ ਮੈਂਬਰ ਆਪਣੇ ਪੱਧਰ 'ਤੇ ਹੜ੍ਹ ਪੀੜਤਾਂ ਦੀ ਕਰ ਰਹ...
Ad Position 24