28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੈਬਨਿਟ ਮੰਤਰੀ ਬੈਂਸ ਲਕਸ਼ਮੀ ਨਾਰਾਇਣ ਮੰਦਰ 'ਚ ਸੁਣਨਗੇ ਲੋਕਾਂ ਦੀਆਂ ਮੁਸ਼ਕਿਲਾਂ <br/>

Ad Position 21
No active advertisement
ਅਜੀਤ ਡੈਸਕ 07-09-2025
ਨੰਗਲ, 6 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪ੍ਰਸਾਸ਼ਨਿਕ ਕੰਮਾਂ ਲਈ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਖਤਮ ਕਰਨ ਲਈ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਦਾ ਨਿਪਟਾਰਾ ਕਰਨ ਲਈ ਪਿਛਲੇ ਸਾਢੇ ਤਿੰਨ ਸਾਲਾ ਦੌਰਾਨ ਵਿਆਪਕ ਮੁਹਿੰਮ ਅਰੰਭ ਕੀਤੀ ਹੋਈ ਹੈ | ਹਫਤਾਵਾਰੀ ਜਨਤਾ ਦਰਬਾਰ ਇਸ ਮੁਹਿੰਮ ਵਿਚ ਕਾਰਗਰ ਸਿੱਧ ਹੋਏ ਹਨ | ਇਹ ਜਾਣਕਾਰੀ ਮੀਡੀਆ ਕੋਆਰਡੀਨੇਟਰ ਦੀਪਕ ਸੋਨੀ ਨੇ ਦੱਸਿਆ ਕਿ ਐਤਵਾਰ ਨੂੰ ਨੰਗਲ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਵਲੰਟੀਅਰ ਦੀ ਤਰ੍ਹਾਂ ਕੰਮ ਕਰਦੇ ਹਨ, ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਪਿੰਡਾਂ ਦੇ ਲੋਕਾਂ ਦੀਆਂ ਸਾਝੀਆਂ ਸਮੱਸਿਆਵਾਂ ਪੰਚਾਇਤਾਂ ਦੇ ਕੰਮ, ਸਮਾਜਿਕ, ਧਾਰਮਿਕ ਸੰਗਠਨਾਂ ਦੀਆਂ ਯੋਗ ਮੰਗਾਂ ਅਤੇ ਲੋਕਾਂ ਦੇ ਨਿੱਜੀ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਦੇ ਹਨ | ਇਸ ਜਨਤਾ ਦਰਬਾਰ ਵਿਚ ਜਿੱਥੇ ਬਜੁਰਗ ਵੱਡੀ ਗਿਣਤੀ ਵਿਚ ਪਹੁੰਚਦੇ ਹਨ, ਉਥੇ ਵੱਡੀ ਗਿਣਤੀ ਵਿਦਿਆਰਥੀ ਵੀ ਨੌਜਵਾਨ ਕੈਬਨਿਟ ਮੰਤਰੀ ਨਾਲ ਵਿਚਾਰ ਵਟਾਂਦਰਾ ਕਰਦੇ ਹਨ | ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਨਾਲ ਨਾਲ ਬੈਂਸ ਜਿਲ੍ਹੇ ਦੇ ਅਧਿਕਾਰੀਆਂ ਜਾਂ ਹੋਰ ਉੱਚ ਅਧਿਕਾਰੀਆਂ ਨੂੰ ਮੌਕੇ ਤੇ ਹੀ ਨਿਰਦੇਸ਼ ਦਿੰਦੇ ਹਨ ਅਤੇ ਸਮੱਸਿਆਵਾ ਹੱਲ ਕਰਵਾਉਦੇ ਹਨ | ਉਨ੍ਹਾਂ ਨੇ ਕਿਹਾ ਕਿ ਭਲਕੇ 07 ਸਤੰਬਰ ਨੂੰ ਨੰਗਲ ਵਿਚ ਲਕਸ਼ਮੀ ਨਰਾਇਣ ਮੰਦਿਰ ਵਿਚ 7.30 ਤੋਂ 11 ਵਜੇ ਤੱਕ ਲੱਗ ਰਿਹਾ ਹੈ |


Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ <br/> ਅਗਲੀ ਖ਼ਬਰ ਬੈਂਸ ਵਲੋਂ ਸਿਹਤ ਵਿਭਾਗ ਨੂੰ ਦਰਿਆ ਨੇੜਲੇ ਪਿੰਡਾਂ 'ਚ ਮੁਸਤੈਦੀ ਵਰਤਣ ਦੇ ਆਦੇਸ਼ <br/>
Ad Position 24