28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ <br/>

Ad Position 21
No active advertisement
ਅਜੀਤ ਡੈਸਕ 07-09-2025
ਰੂਪਨਗਰ, 6 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਡੇਰਾ ਬਾਬਾ ਮੁਰਾਦ ਸ਼ਾਹ ਜੀ ਨਕੋਦਰ ਵਾਲਿਆਂ ਦੇ ਸਹਿਯੋਗ ਨਾਲ ਰੂਪਨਗਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਦੀਆਂ ਗੱਡੀਆਂ ਰਵਾਨਾ ਕੀਤੀਆਂ ਗਈਆਂ | ਇਸ ਰਾਹਤ ਸਮੱਗਰੀ ਵਿਚ ਤਰਪਾਲਾਂ, ਲਾਈਫ ਜੈਕਟਾਂ, ਜ਼ਰੂਰੀ ਦਵਾਈਆਂ, ਸੈਨੇਟਰੀ ਪੇਡ, ਰੋਜ਼ਾਨਾ ਵਰਤੋਂ ਵਾਲੀਆਂ ਲੋੜੀਂਦੀਆਂ ਵਸਤਾਂ ਅਤੇ ਰਾਸ਼ਨ ਕਿੱਟਾਂ ਸ਼ਾਮਲ ਸਨ | ਇਹ ਸਾਰੀਆਂ ਵਸਤਾਂ ਹੜ੍ਹ ਕਾਰਨ ਪੀੜਤ ਪਰਿਵਾਰਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵੰਡੀਆਂ ਗਈਆਂ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸਕੱਤਰ ਸ਼੍ਰੀਮਤੀ ਅਮਨਦੀਪ ਕੌਰ ਨੇ ਕਿਹਾ ਕਿ ਸੰਸਥਾ ਵਲੋਂ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਅੱਗੇ ਰਹਿਆ ਜਾਵੇਗਾ ਅਤੇ ਕਿਸੇ ਵੀ ਸੰਕਟ ਦੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਨੂੰ ਪੂਰਾ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੁਸ਼ਕਿਲ ਸਮੇਂ ਵਿਚ ਇੱਕ ਦੂਜੇ ਦੀ ਮੱਦਦ ਕਰਨਾ ਮਨੁੱਖਤਾ ਦਾ ਸਭ ਤੋਂ ਵੱਡਾ ਫ਼ਰਜ ਹੈ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਲੋਕਾਂ ਦੀ ਸਹਾਇਤਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਇਸ ਕੁਦਰਤੀ ਆਫ਼ਤ ਦੇ ਸਮੇਂ ਵਿਚ ਇੱਕ ਦੂਜੇ ਦਾ ਹੱਥ ਫੜ ਕੇ ਅੱਗੇ ਆਉਣ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਕੈਬਨਿਟ ਮੰਤਰੀ ਬੈਂਸ ਲਕਸ਼ਮੀ ਨਾਰਾਇਣ ਮੰਦਰ 'ਚ ਸੁਣਨਗੇ ਲੋਕਾਂ ਦੀਆਂ ਮੁਸ਼ਕਿਲਾਂ <br/>
Ad Position 24