ਸ੍ਰੀ ਚਮਕੌਰ ਸਾਹਿਬ, 6 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਭੈਰੋਮਾਜਰਾ ਦੇ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਤੋਂ ਰੋਜ਼ਾਨਾ ਦੋ ਟਾਈਮ ਲੰਗਰ ਤਿਆਰ ਕਰਕੇ ਦਾਊਦਪੁਰ ਅਤੇ ਫੱਸੇ ਵਿਖੇ ਸਤਲੁਜ ਦਰਿਆ ਦੇ ਬੰਨ੍ਹਾਂ ਦੀ ਮਜਬੂਤੀ ਲਈ ਦਿਨ ਰਾਤ ਸੇਵਾ ਕਰ ਰਹੇ ਸੈਂਕੜਿਆਂ ਦੀ ਤਾਦਾਦ ਵਿਚ ਸੇਵਾਦਾਰਾਂ ਅਤੇ ਫ਼ੌਜ ਦੇ ਜਵਾਨਾਂ ਲਈ ਲਿਜਾਇਆ ਜਾ ਰਿਹਾ ਹੈ, ਇਸ ਦੇ ਨਾਲ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ | ਗੁਰਦੁਆਰਾ ਸਾਹਿਬ ਦੇ ਮੋਜੂਦਾ ਮੁਖੀ ਬਾਬਾ ਸੁਖਪਾਲ ਸਿੰਘ ਨੇ ਦੱਸਿਆ ਕਿ ਇਲਾਕੇ ਅੰਦਰ ਪੈਦਾ ਹੋਏ ਔਖੇ ਹਾਲਾਤਾਂ ਲਈ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਤੋਂ ਹਰ ਸੰਭਵ ਮਦਦ ਕੀਤੀ ਜਾਵੇਗੀ | ਇਸ ਮੌਕੇ ਸਾਬਕਾ ਸਰਪੰਚ ਗੁਰਮੁੱਖ ਸਿੰਘ, ਜੱਸ ਭੈਰੋ ਮਾਜਰਾ (ਸਮਾਜ ਸੇਵੀ), ਸਰਪੰਚ ਰਜਿੰਦਰ ਸਿੰਘ ਰਾਜੂ, ਕਿਸਾਨ ਆਗੂ ਗੁਰਨਾਮ ਸਿੰਘ, ਪੰਚ ਬਲਵੀਰ ਸਿੰਘ, ਬਲਵੀਰ ਸਿੰਘ ਰਾਜੂ, ਜ਼ੋਰਾਵਰ ਸਿੰਘ, ਬਲਵਿੰਦਰ ਸਿੰਘ ਭਿੰਦਾ, ਹੈਪੀ ਫ਼ਰੀਦ ਖੇਡ ਪ੍ਰਮੋਟਰ, ਜਸਪ੍ਰੀਤ ਸਿੰਘ ਗਿੱਲ, ਮਨਦੀਪ ਸਿੰਘ, ਨਰਿੰਦਰ ਨੰਨੂ, ਅਵਤਾਰ ਸਿੰਘ ਤਾਰੀ ਆਦਿ ਵੀ ਹਾਜ਼ਰ ਸਨ |