ਸ੍ਰੀ ਅਨੰਦਪੁਰ ਸਾਹਿਬ, 6 ਸਤੰਬਰ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਕੀਤੀ ਜਾ ਰਹੀ ਸੇਵਾ ਨੂੰ ਲਾ-ਮਿਸਾਲ ਤੇ ਇਤਿਹਾਸਕ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਇਸ ਮੁਸ਼ਕਿਲ ਘੜੀ 'ਚ ਅਕਾਲੀ ਦਲ ਪੂਰੇ ਸਮਰਪਣ ਨਾਲ ਲੋਕਾਂ ਦੇ ਨਾਲ ਖੜ੍ਹਾ ਹੈ | ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਟੀਮ ਵਲੋਂ ਕਰੋੜਾਂ ਰੁਪਏ ਆਪਣੀ ਜੇਬ 'ਚੋਂ ਖ਼ਰਚ ਕੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਡੀਜ਼ਲ, ਪਸ਼ੂਆਂ ਲਈ ਚਾਰਾ, ਤਰਪਾਲਾਂ ਤੇ ਰਾਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਪੰਜਾਬ ਅੰਦਰ ਆਏ ਹੜ੍ਹਾਂ ਲਈ ਜ਼ਿੰਮੇਵਾਰ ਦੱਸਿਆ | ਉਨ੍ਹਾਂ ਕਿਹਾ ਕਿ ਜੇ ਸਮੇਂ 'ਤੇ ਖੱਡਾਂ ਦੀ ਸਫ਼ਾਈ ਕਰਵਾਈ ਜਾਂਦੀ, ਦਰਿਆਈ ਡੰਗਿਆਂ ਨੂੰ ਪੱਕਾ ਕੀਤਾ ਜਾਂਦਾ ਅਤੇ ਨੀਵੀਂ ਥਾਵਾਂ 'ਤੇ ਪਾਣੀ ਨਿਕਾਸੀ ਲਈ ਮਜ਼ਬੂਤ ਪ੍ਰਬੰਧ ਕੀਤੇ ਜਾਂਦੇ ਤਾਂ ਸੂਬੇ ਨੂੰ ਇੰਨੀ ਵੱਡੀ ਤਬਾਹੀ ਦਾ ਸਾਹਮਣਾ ਨਾ ਕਰਨਾ ਪੈਂਦਾ | ਸਰਕਾਰ ਦੀ ਇਹ ਲਾਪਰਵਾਹੀ ਹੀ ਵੱਡੇ ਪੱਧਰ 'ਤੇ ਹੜ੍ਹ ਦਾ ਮੁੱਖ ਕਾਰਨ ਬਣੀ ਹੈ | ਇਸੇ ਨਾਲ, ਭਾਈ ਚਾਵਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ | ਭਾਈ ਚਾਵਲਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਲੰਗਰਾਂ, ਰਹਿਣ ਲਈ ਸਰਾਂਵਾਂ ਦਾ ਪ੍ਰਬੰਧ ਕੀਤਾ ਗਿਆ ਤੇ ਇਸ ਦੇ ਨਾਲ ਹੀ ਡਾਕਟਰੀ ਟੀਮਾਂ ਅਤੇ ਸੇਵਾਦਾਰਾਂ ਵਲੋਂ ਹੜ੍ਹ ਪੀੜਤ ਇਲਾਕਿਆਂ ਵਿਚ ਪਹੁੰਚ ਕੇ ਲੋਕਾਂ ਦੀ ਸਿਹਤ ਸੰਭਾਲ ਕੀਤੀ ਜਾ ਰਹੀ ਹੈ | ਇਸ ਮੌਕੇ ਗੁਰਵਿੰਦਰ ਸਿੰਘ, ਨਿਰਮਲ ਸਿੰਘ ਹਰੀਵਾਲ ਸਮੇਤ