21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੁਲਿਸ ਵਲੋਂ ਅਫ਼ੀਮ ਤੇ ਨਸ਼ੀਲੇ ਪਾਊਡਰ ਸਮੇਤ 4 ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 22-09-2025
ਰੂਪਨਗਰ, 21 ਸਤੰਬਰ (ਸਟਾਫ਼ ਰਿਪੋਰਟਰ)-ਰੂਪਨਗਰ ਪੁਲਿਸ ਵਲੋਂ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 150 ਗ੍ਰਾਮ ਅਫ਼ੀਮ ਅਤੇ 20 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ ਹੈ | ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਨੂਰਪੁਰ ਬੇਦੀ ਵਲੋਂ ਵਿਨੇ ਕੁਮਾਰ ਤੋਂ 150 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਸਿੰਘ ਭਗਵੰਤਪੁਰ ਨੇ ਬਲਜਿੰਦਰ ਸਿੰਘ ਤੋਂ 15 ਗ੍ਰਾਮ, ਥਾਣਾ ਕੀਰਤਪੁਰ ਸਾਹਿਬ ਨੇ ਜਤਿੰਦਰਪਾਲ ਸਿੰਘ ਤੋਂ 5 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ | ਥਾਣਾ ਨੰਗਲ ਨੇ ਨਸ਼ਾ ਕਰਨ ਦੇ ਆਦੀ ਰਾਹੁਲ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਸਾਰਿਆਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ | ਐੱਸ. ਐੱਸ. ਪੀ. ਨੇ ਦੱਸਿਆ ਕਿ ਪੋ੍ਰਜੈਕਟ 'ਸੰਪਰਕ' ਅਧੀਨ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪੁਲਿਸ-ਪਬਲਿਕ ਤਾਲਮੇਲ ਵਧਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਡੂਮਛੇੜੀ ਵਿਖੇ ਕੁਸ਼ਤੀ ਦੰਗਲ ਭਲਕੇ <br/> ਅਗਲੀ ਖ਼ਬਰ ਕਿਸਾਨਾਂ ਦੀ ਦਰਜਨਾਂ ਏਕੜ ਝੋਨੇ ਦੀ ਫ਼ਸਲ ਬਿਮਾਰੀ ਨਾਲ ਬਰਬਾਦ <br/>
Ad Position 24