20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਵ. ਸੰਤ ਰਾਮ ਵਸ਼ਿਸ਼ਟ ਦੀ ਆਤਮਿਕ ਸ਼ਾਂਤੀ ਲਈ ਸ਼ੋਕ ਸਭਾ ਕਰਵਾਈ <br/>

Ad Position 21
No active advertisement
ਅਜੀਤ ਡੈਸਕ 22-09-2025
ਰੂਪਨਗਰ, 21 ਸਤੰਬਰ (ਸਟਾਫ ਰਿਪੋਰਟਰ)-ਰੈਜ਼ੀਡੈਂਟ ਐਡੀਟਰ ਰਣਦੀਪ ਵਸ਼ਿਸ਼ਟ, ਪੱਤਰਕਾਰ ਸੰਦੀਪ ਵਸ਼ਿਸ਼ਟ ਅਤੇ ਕੁਲਦੀਪ ਵਸ਼ਿਸ਼ਟ ਦੇ ਪਿਤਾ ਸਵ: ਸੰਤ ਰਾਮ ਵਸ਼ਿਸ਼ਟ ਦੀ ਆਤਮਿਕ ਸ਼ਾਂਤੀ ਲਈ ਸ਼ੋਕ ਸਭਾ ਕਰਵਾਈ ਗਈ | ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਸਮਾਜ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਵੱਡੀ ਗਿਣਤੀ ਵਿਚ ਸ਼ਰਧਾਂਜਲੀ ਭੇਟ ਕੀਤੀ | ਸੰਤ ਰਾਮ ਵਸ਼ਿਸ਼ਟ ਦਾ 12 ਸਤੰਬਰ ਨੂੰ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ, ਵਿਧਾਇਕ ਦਿਨੇਸ਼ ਚੱਢਾ, ਸਾਬਕਾ ਵਜ਼ੀਰ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ, ਸੰਸਦ ਮੈਂਬਰ ਸਤਨਾਮ ਸਿੰਘ ਸੰਧੂ, ਬਰਿੰਦਰ ਸਿੰਘ ਢਿੱਲੋਂ, ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਰਮੇਸ਼ ਗੋਇਲ ਸਮੇਤ ਵੱਖ ਵੱਖ ਰਾਜਨੀਤਿਕ ਤੇ ਸਮਾਜਕ ਸ਼ਖਸ਼ੀਅਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਰੋਪੜ ਵਿਖੇ ਰਕੇਸ਼ ਜਿੰਦਲ ਪਰਿਵਾਰ ਨਾਲ ਮੁਲਾਕਾਤ <br/> ਅਗਲੀ ਖ਼ਬਰ ਜੁਆਇੰਟ ਰਜਿਸਟਰ ਸਹਿਕਾਰੀ ਸਭਾਵਾਂ ਡਵੀਜ਼ਨ ਪਟਿਆਲਾ ਵਲੋਂ ਦੀ ਬਾਗਾਂਵਾਲਾ ਬਹੁਮੰਤਵੀ ਸਹਿਕਾਰੀ ਸਭਾ ਦਾ ਅਚਨਚੇਤ ਦੌਰਾ...
Ad Position 24