20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹੋਲੀ ਫੈਮਲੀ ਕਾਨਵੈਂਟ ਸਕੂਲ ਦੇ ਬੱਚਿਆਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਨਕਦ ਰਾਸ਼ੀ ਅਤੇ ਰਾਹਤ ਸਮੱਗਰੀ ਸੌਂਪੀ <br/>

Ad Position 21
No active advertisement
ਅਜੀਤ ਡੈਸਕ 22-09-2025
ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਹੋਲੀ ਫੈਮਲੀ ਕਾਨਵੇਂਟ ਸਕੂਲ ਦੇ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਹਮਦਰਦੀ ਅਤੇ ਜ਼ਿੰਮੇਵਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦੇ ਹੜ੍ਹ ਰਾਹਤ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦਿਆਂ ਇਕੱਠੀ ਕੀਤੀ ਰਾਸ਼ੀ ਤੇ ਰਾਹਤ ਸਮਗਰੀ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਦੇ ਸਪੁਰਦ ਕੀਤੀ | ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਵਿਦਿਆਰਥੀਆ ਦੀ ਇਸ ਪਹਿਲਕਦਮੀ ਤੇ ਸਮਾਜ ਭਲਾਈ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਇਹ ਸਰੋਤ ਜਲਦੀ ਤੋਂ ਜਲਦੀ ਪ੍ਰਭਾਵਿਤ ਪਰਿਵਾਰਾਂ ਨੂੰ ਵੰਡ ਦਿੱਤੇ ਜਾਣਗੇ | ਇਸ ਮੌਕੇ 'ਤੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ, 'ਸੰਕਟ ਦੇ ਸਮੇਂ ਵਿਚ ਭਾਈਚਾਰੇ ਦੀ ਸਹਾਇਤਾ ਲਈ ਨੌਜਵਾਨ ਵਿਦਿਆਰਥੀਆਂ ਨੂੰ ਅੱਗੇ ਵਧਦੇ ਦੇਖਣਾ ਸੱਚਮੁੱਚ ਪ੍ਰੇਰਨਾਦਾਇਕ ਹੈ | ਉਨ੍ਹਾਂ ਦੇ ਯਤਨਾਂ ਨੇ ਦੂਜਿਆਂ ਲਈ ਇੱਕ ਉਦਾਹਰਣ ਕਾਇਮ ਕੀਤੀ ਹੈ |' ਸਕੂਲ ਦੇ ਵਿਦਿਆਰਥੀ ਸਹਿਜ, ਅਸ਼ਵੀਰ, ਪਵਨਪ੍ਰੀਤ, ਯੁਕਤਿਕਾ ਨੇ ਡਿਪਟੀ ਕਮਿਸ਼ਨਰ ਨੂੰ ਇਹ ਰਾਸ਼ੀ ਤੇ ਸਮਾਨ ਸੌਂਪਦਿਆ ਆਪਣੀਆਂ ਭਾਵਨਾਵਾਂ ਜ਼ਾਹਰ ਕਰਦੇ ਹੋਏ ਕਿਹਾ, ''ਜਦੋਂ ਅਸੀਂ ਹੜ੍ਹਾਂ ਵਿਚ ਸਭ ਕੁੱਝ ਗੁਆਉਣ ਵਾਲੇ ਲੋਕਾਂ ਦੀਆਂ ਤਸਵੀਰਾਂ ਵੇਖੀਆਂ, ਤਾਂ ਅਸੀਂ ਲੋੜਵੰਦਾਂ ਦੀ ਮਦਦ ਕਰਨ ਦਾ ਫ਼ੈਸਲਾ ਲਿਆ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਜਾਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜਾਗਰੂਕਤਾ ਕੈਂਪ... ਅਗਲੀ ਖ਼ਬਰ ਸੈਕੰਡਰੀ ਸਕੂਲ ਬਜਰੂੜ ਦਾ ਵਿਦਿਆਰਥੀ ਸਾਹਿਲ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ਦਾ ਬਣਿਆ ਬਾਦਸ਼ਾਹ <br/>
Ad Position 24