20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਗਰ ਕੌਂਸਲ ਤੇ ਸੀਵਰੇਜ ਬੋਰਡ ਦੀ ਕਾਰਗੁਜ਼ਾਰੀ ਤੋਂ ਔਖੇ ਸੁੰਦਰ ਨਗਰ ਨਿਵਾਸੀ <br/>

Ad Position 21
No active advertisement
ਅਜੀਤ ਡੈਸਕ 22-09-2025
ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਸਥਾਨਕ ਵਾਰਡ ਨੰਬਰ-6 ਵਿਚ ਸਥਿਤ ਸੁੰਦਰ ਨਗਰ ਕਲੋਨੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੁੰਦਰ ਨਗਰ ਵੈੱਲਫੇਅਰ ਕਮੇਟੀ ਮੋਰਿੰਡਾ ਦੀ ਇਕ ਮੀਟਿੰਗ ਪ੍ਰਧਾਨ ਅਮਰਨਾਥ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਕਮੇਟੀ ਦੇ ਜਨਰਲ ਸਕੱਤਰ ਹਰਦੇਵ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਤੇ ਸੀਵਰੇਜ ਬੋਰਡ ਵਲੋਂ ਸੁੰਦਰ ਨਗਰ ਕਲੋਨੀ ਨੂੰ ਅਣਗੌਲਿਆਂ ਕੀਤੇ ਜਾਣ ਕਾਰਨ ਸੁੰਦਰ ਨਗਰ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਇਕੱਠੇ ਹੋਏ ਵਾਰਡ ਵਾਸੀਆਂ ਵਲੋਂ ਨਗਰ ਕੌਂਸਲ ਸੀਵਰੇਜ ਬੋਰਡ ਅਤੇ ਪ੍ਰਸ਼ਾਸਨ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਅਮਰਨਾਥ ਸ਼ਰਮਾ, ਹਰਦੇਵ ਸਿੰਘ, ਸੂਬੇਦਾਰ ਜੋਗਿੰਦਰ ਸਿੰਘ, ਦਲਬਾਰਾ ਸਿੰਘ, ਸੁਖਬੀਰ ਸਿੰਘ, ਜਸਵਿੰਦਰ ਪਾਲ ਸਿੰਘ, ਪਰਮਵੀਰ ਸ਼ਰਮਾ ਆਦਿ ਨੇ ਕਿਹਾ ਕਿ ਵਾਰਡ ਵਾਸੀਆਂ ਵਲੋਂ ਅਨੇਕਾਂ ਵਾਰ ਨਗਰ ਕੌਂਸਲ ਅਧਿਕਾਰੀਆਂ ਤੇ ਸੀਵਰੇਜ ਬੋਰਡ ਦੇ ਐੱਸ.ਡੀ.ਓ. ਕੋਲ ਗੁਹਾਰ ਲਗਾਈ ਜਾ ਚੁੱਕੀ ਹੈ, ਪਰ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਦੱਸਿਆ ਕਿ ਚੰਡੀਗੜ੍ਹ-ਮੋਰਿੰਡਾ ਮੁੱਖ ਮਾਰਗ ਤੋਂ ਕਲੋਨੀ ਨੂੰ ਜਾਂਦੀ ਮੁੱਖ ਸੜਕ ਨੂੰ ਕਈ ਮਹੀਨਿਆਂ ਤੋਂ ਪੁੱਟਿਆ ਗਿਆ ਸੀ, ਪਰ ਮੁੜ ਕੇ ਇਸ ਨੂੰ ਠੀਕ ਨਹੀਂ ਕੀਤਾ ਗਿਆ, ਜਿਸ ਕਾਰਨ ਬਰਸਾਤ ਦੇ ਦਿਨਾਂ ਵਿਚ ਪੈਦਲ ਅਤੇ ਗੱਡੀਆਂ, ਸਕੂਟਰ 'ਤੇ ਜਾਣ ਵਾਲੇ ਰਾਹਗੀਰਾਂ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ, ਕਲੋਨੀ ਵਿਚ ਸਾਫ ਸਫਾਈ ਦਾ ਵੀ ਬੁਰਾ ਹਾਲ ਹੈ ਜਿਸ ਦੀ ਵਜ੍ਹਾ ਨਾਲ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਉਨਾਂ ਕਲੋਨੀ ਵਿਚ ਸਾਫ਼-ਸਫ਼ਾਈ ਕਰਵਾਉਣ ਦੀ ਮੰਗ ਵੀ ਕੀਤੀ | ਇਸ ਮੌਕੇ ਨਿਰਮਲ ਸਿੰਘ ਕੰਗ, ਸੂਬੇਦਾਰ ਜੋਗਿੰਦਰ ਸਿੰਘ, ਦਿਲਬਾਰਾ ਸਿੰਘ, ਸੁਖਬੀਰ ਸਿੰਘ, ਜਸਵਿੰਦਰ ਪਾਲ ਸਿੰਘ, ਪਰਮਵੀਰ ਸ਼ਰਮਾ, ਕੁਲਦੀਪ ਸਿੰਘ, ਸੁਦਰਸ਼ਨ ਸਿੰਘ, ਹਰਪਾਲ ਸਿੰਘ ਕੰਗ, ਸੂਬੇਦਾਰ ਜਰਨੈਲ ਸਿੰਘ, ਮੇਜਰ ਸਿੰਘ, ਪਰਮਿੰਦਰਜੀਤ ਸਿੰਘ, ਮਹਿੰਦਰ ਸਿੰਘ ਮਠਾੜੂ, ਸਰਬਜੀਤ ਸਿੰਘ, ਨਰਿੰਦਰ ਸਿੰਘ ਫੌਜੀ, ਰਣਜੀਤ ਸਿੰਘ, ਗੁਰਿੰਦਰ ਸਿੰਘ ਤੇ ਅਮਰਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਟਾਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਆਪਰੇਸ਼ਨ ਕੈਂਪ ਲਗਾਇਆ <br/>
Ad Position 24